2.3 C
Toronto
Friday, January 9, 2026
spot_img
Homeਪੰਜਾਬਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ

ਕਿਹਾ, ਦੇਸ਼ ਦੀ ਆਜ਼ਾਦੀ ’ਚ ਪੰਜਾਬ ਦਾ ਵੱਡਾ ਯੋਗਦਾਨ
ਜਲੰਧਰ/ਬਿਊਰੋ ਨਿਊਜ਼
ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਅੱਜ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਵਿਚ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਉਣ ਦੀ ਰਸਮ ਨਿਭਾਈ। ਉਨ੍ਹਾਂ ਨੇ ਤਿਰੰਗਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਪੁਲਿਸ ਦੀਆਂ ਟੁਕੜੀਆਂ ਕੋਲੋਂ ਸਲਾਮੀ ਲਈ। ਮੁੱਖ ਮੰਤਰੀ ਚੰਨੀ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਚਾਹੇ ਦੇਸ਼ ਦੀ ਆਜ਼ਾਦੀ ਦਾ ਸਵਾਲ ਰਿਹਾ ਹੋਵੇ ਜਾਂ ਫਿਰ ਦੇਸ਼ ਦੇ ਲੋਕਾਂ ਦਾ ਢਿੱਡ ਭਰਨ ਦਾ, ਇਸ ਵਿਚ ਪੰਜਾਬ ਨੇ ਅੱਗੇ ਵਧ ਕੇ ਵੱਡਾ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਵਿਚ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਹੀ ਦਿੱਤੀਆਂ ਹਨ। ਚੰਨੀ ਨੇ ਕਿਹਾ ਕਿ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਵੀ ਆਪਣੀ ਮਿਹਨਤ ਦਾ ਲੋਹਾ ਮੰਨਵਾਇਆ ਹੈ ਅਤੇ ਇਹੀ ਕਾਰਨ ਹੈ ਕਿ ਅੱਜ ਦੇਸ਼ ਤੇ ਵਿਦੇਸ਼ਾਂ ਵਿਚ ਪੰਜਾਬੀਆਂ ਦੀਆਂ ਉਦਾਹਰਨਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਤਾਰੀਫ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਉਹ ਵਿਸ਼ਵਾਸ ਦਿਵਾਉਣਾ ਚਾਹੁੰਦੇ ਹਨ ਕਿ ਸੂਬੇ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇਗਾ।

 

RELATED ARTICLES
POPULAR POSTS