12.9 C
Toronto
Monday, May 25, 2026
spot_img
Homeਪੰਜਾਬਮਜੀਠੀਆ ਅਤੇ ਸਿੱਧੂ ਵਿਚਾਲੇ ਹੋਵੇਗਾ ਚੋਣ ਮੁਕਾਬਲਾ

ਮਜੀਠੀਆ ਅਤੇ ਸਿੱਧੂ ਵਿਚਾਲੇ ਹੋਵੇਗਾ ਚੋਣ ਮੁਕਾਬਲਾ

ਸ਼ੋ੍ਰਮਣੀ ਅਕਾਲੀ ਦਲ ਨੇ ਬਿਕਰਮ ਮਜੀਠੀਆ ਨੂੰ ਅੰਮਿ੍ਰਤਸਰ ਪੂਰਬੀ ਸੀਟ ਤੋਂ ਐਲਾਨਿਆ ਉਮੀਦਵਾਰ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣ ਮੈਦਾਨ ਵਿਚ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੰਮਿ੍ਰਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਗਈ। ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੂੰ ਉਮੀਦਵਾਰ ਐਲਾਨਿਆ ਹੈ। ਹੁਣ ਬਿਕਰਮ ਮਜੀਠੀਆ ਅੰਮਿ੍ਰਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਖ਼ਿਲਾਫ ਚੋਣ ਲੜਨਗੇ। ਬਿਕਰਮ ਮਜੀਠੀਆ ਇਸ ਵਾਰ ਦੋ ਸੀਟਾਂ ਅੰਮਿ੍ਰਤਸਰ ਪੂਰਬੀ ਅਤੇ ਮਜੀਠਾ ਤੋਂ ਚੋਣ ਲੜਨਗੇ।
ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਵਲੋਂ ਅੰਮਿ੍ਰਤਸਰ ਪੂਰਬੀ ਹਲਕੇ ਤੋਂ ਅਪਾਰ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਸੀ ਅਤੇ ਉਹ ਹੁਣ ਮੁੜ ਆਮ ਆਦਮੀ ਪਾਰਟੀ ਵਿਚ ਵਾਪਸ ਜਾ ਚੁੱਕੇ ਹਨ।

RELATED ARTICLES
POPULAR POSTS