-9.4 C
Toronto
Saturday, December 27, 2025
spot_img
Homeਪੰਜਾਬਭਾਜਪਾ ਨੇ 27 ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ’ਚ ਉਤਾਰਿਆ

ਭਾਜਪਾ ਨੇ 27 ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ’ਚ ਉਤਾਰਿਆ

ਫਗਵਾੜਾ ਤੋਂ ਸਾਂਪਲਾ ਅਤੇ ਬਟਾਲਾ ਤੋਂ ਫਤਹਿਜੰਗ ਬਾਜਵਾ ਲੜਨਗੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ 27 ਹੋਰ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਦਿੱਗਜ਼ ਆਗੂ ਅਤੇ ਕਿਸਾਨੀ ਅੰਦੋਲਨ ’ਚ ਖੁੱਲ੍ਹ ਕੇ ਭਾਜਪਾ ਦੇ ਹੱਕ ’ਚ ਆਉਣ ਵਾਲੇ ਭਾਜਪਾ ਆਗੂ ਹਰਜੀਤ ਗਰੇਵਾਲ ਦੀ ਫ਼ਿਲਹਾਲ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਟਿਕਟ ਕੱਟੀ ਗਈ ਹੈ। ਉਨ੍ਹਾਂ ਦੀ ਜਗ੍ਹਾ ਲੰਘੇ ਕੱਲ੍ਹ ਪੰਜਾਬ ਲੋਕ ਕਾਂਗਰਸ ਦਾ ਸਾਥ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਜਗਦੀਸ਼ ਕੁਮਾਰ ਜੱਗਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸੇ ਤਰ੍ਹਾਂ ਦੋ ਮੌਜੂਦਾ ਕਾਂਗਰਸੀ ਵਿਧਾਇਕ ਜੋ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ, ਉਨ੍ਹਾਂ ਨੂੰ ਵੀ ਟਿਕਟ ਦਿੱਤੀ ਗਈ ਹੈ ਜਿਨ੍ਹਾਂ ਵਿਚ ਬਟਾਲਾ ਤੋਂ ਫਤਿਹਜੰਗ ਸਿੰਘ ਬਾਜਵਾ ਅਤੇ ਮੋਗਾ ਤੋਂ ਹਰਜੋਤ ਕਮਲ ਦੇ ਨਾਂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਫਗਵਾੜਾ ਤੋਂ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਰੋਪੜ ਤੋਂ ਇਕਬਾਲ ਸਿੰਘ ਲਾਲਪੁਰਾ, ਮਜੀਠਾ ਤੋਂ ਪ੍ਰਦੀਪ ਸਿੰਘ ਭੁੱਲਰ, ਡੇਰਾ ਬਾਬਾ ਨਾਨਕ ਤੋਂ ਕੁਲਦੀਪ ਸਿੰਘ, ਚਮਕੌਰ ਸਾਹਿਬ ਤੋਂ ਦਰਸ਼ਨ ਸਿੰਘ ਸ਼ਿਵਜੋਤ, ਲੰਬੀ ਤੋਂ ਰਾਕੇਸ਼ ਢੀਂਗਰਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜਦਕਿ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਦੇ ਖਿਲਾਫ਼ ਰਣਦੀਪ ਸਿੰਘ ਦਿਓਲ ਨੂੰ ਟਿਕਟ ਦਿੱਤੀ ਗਈ ਹੈ।

RELATED ARTICLES
POPULAR POSTS