ਦੁਰਗਿਆਣਾ ਮੰਦਰ, ਰਾਮ ਤੀਰਥ ਸਥਲ ਅਤੇ ਜੱਲ੍ਹਿਆਂਵਾਲਾ ਬਾਗ ਵੀ ਗਏ
ਅੰਮਿ੍ਰਤਸਰ/ਬਿਊਰੋ ਨਿਊਜ
ਪੰਜਾਬ ਫੇਰੀ ’ਤੇ ਆਏ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਗਈ ਅਤੇ ਗੁਰੂ ਚਰਨਾਂ ਵਿਚ ਸੀਸ ਨਿਵਾਉਂਦੇ ਹੋਏ ਮੱਥਾ ਟੇਕਿਆ ਗਿਆ। ਰਾਹੁਲ ਗਾਂਧੀ ਨੇ ਪਰਿਕਰਮਾ ਕਰਦੇ ਹੋਏ ਧੰਨ ਧੰਨ ਬਾਬਾ ਦੀਪ ਸਿੰਘ ਦੇ ਅਸਥਾਨ ’ਤੇ ਵੀ ਮੱਥਾ ਟੇਕਿਆ। ਰਾਹੁਲ ਗਾਂਧੀ ਵੱਲੋਂ ਪੰਜਾਬ ਵਿਚ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਜਿੱਤ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਓਪੀ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਮਨਪ੍ਰੀਤ ਸਿੰਘ ਬਾਦਲ ਸਮੇਤ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਵੀ ਹਾਜ਼ਰ ਰਹੇ। ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਸਥਲ ਵਿਖੇ ਪਹੁੰਚ ਕੇ ਪਾਰਟੀ ਆਗਆਂ ਸਮੇਤ ਮੱਥਾ ਟੇਕਿਆ। ਇਸ ਤੋਂ ਪਹਿਲਾਂ ਪੰਜਾਬ ਦੌਰੇ ’ਤੇ ਪਹੁੰਚੇ ਰਾਹੁਲ ਗਾਂਧੀ ਦੇ ਸਵਾਗਤ ਲਈ ਥਾਂ-ਥਾਂ ਵੱਡੇ ਹੋਰਲਿੰਗ ਵੀ ਲੱਗੇ ਹਏ ਨਜ਼ਰ ਆਏ।
Check Also
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ
ਨਵੇਂ ਕਾਨੂੰਨ ਬਣਾਉਣ ’ਚ ਲੱਗੀ ਕਈ ਲੋਕਾਂ ਦੀ ਮਿਹਨਤ : ਮੋਦੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ …