Breaking News
Home / ਪੰਜਾਬ / ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ ਖਹਿਰਾ
ਚੰਡੀਗੜ੍ਹ/ਬਿਊਰੋ ਨਿਊਜ਼
ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਕਾਂਗਰਸ ਪਾਰਟੀ ਦੇ ਆਗੂ ਅਤੇ ਹਲਕਾ ਭੁਲੱਥ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਖਹਿਰਾ ਮਾਮਲੇ ਵਿਚ ਬਹਿਸ ਪੂੁਰੀ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਅੱਜ ਸੁਣਾ ਦਿੱਤਾ ਗਿਆ। ਇਸ ਤੋਂ ਪਹਿਲਾਂ ਮੁਹਾਲੀ ਦੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਨਾਮਜ਼ਦਗੀ ਪੱਤਰ ਭਰਨ ਦੀ ਇਜ਼ਾਜਤ ਵੀ ਦੇ ਦਿੱਤੀ ਸੀ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਨੂੰ ਹਲਕਾ ਭੁਲੱਥ ਤੋਂ ਉਮੀਦਵਾਰ ਐਲਾਨਿਆ ਹੋਇਆ ਹੈ। ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈ.ਡੀ. ਨੇ ਗਿ੍ਰਫ਼ਤਾਰ ਕੀਤਾ ਸੀ ਅਤੇ ਉਹ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈਡੀ ਵਲੋਂ ਪਿਛਲੇ ਸਾਲ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈਡੀ ਵਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ। ਇਸੇ ਦਰਮਿਆਨ ਈਡੀ ਵਲੋਂ ਮਨੀ ਲਾਂਡਰਿੰਗ ਦੇ ਆਰੋਪਾਂ ਵਿਚ ਸੁਖਪਾਲ ਖਹਿਰਾ ਨੂੰ ਗਿ੍ਰਫਤਾਰ ਕੀਤਾ ਗਿਆ ਸੀ।

 

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …