ਮਹਿਲਾਵਾਂ ਨੇ ਹੀ ਲੜਕੀ ਦੇ ਸਿਰ ਦੇ ਕੱਟੇ ਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਲੰਘੇ ਕੱਲ੍ਹ ਜਦੋਂ ਗਣਤੰਤਰ ਦਿਵਸ ਮਨਾ ਰਿਹਾ ਸੀ, ਤਦ ਰਾਜਧਾਨੀ ਦਿੱਲੀ ਵਿਚ ਇਨਸਾਨੀਅਤ ਸ਼ਰਮਸ਼ਾਰ ਹੋ ਰਹੀ ਸੀ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਲੰਘੇ ਕੱਲ੍ਹ 26 ਜਨਵਰੀ ਨੂੰ ਦਿੱਲੀ ਵਿਚ ਇਕ ਲੜਕੀ ਤੋਂ ਬਦਲਾ ਲੈਣ ਲਈ ਉਸ ਨੂੰ ਅਗਵਾ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਸ ਨਾਲ ਗੈਂਗਰੇਪ ਹੋਇਆ ਅਤੇ ਫਿਰ ਮਹਿਲਾਵਾਂ ਨੇ ਹੀ ਉਸਦੇ ਸਿਰ ਦੇ ਵਾਲ ਕੱਟ ਕੇ ਉਸ ਨੂੰ ਸੜਕਾਂ ’ਤੇ ਘੁਮਾਇਆ। ਮੀਡੀਆ ਰਿਪੋਰਟਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਉਸ ਲੜਕੀ ਦਾ ਮੂੰਹ ਕਾਲਾ ਕਰਕੇ ਅਤੇ ਉਸਦੇ ਗਲ ਵਿਚ ਚੱਪਲਾਂ ਦੀ ਮਾਲਾ ਪਾ ਕੇ ਉਸ ਨੂੰ ਘੁਮਾਇਆ ਗਿਆ। ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ ਅਤੇ ਸਖਤ ਕਾਰਵਾਈ ਕਰਨ ਦੀ ਗੱਲ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਚਾਰ ਮਹਿਲਾਵਾਂ ਨੂੰ ਗਿ੍ਰਫਤਾਰ ਵੀ ਕਰ ਲਿਆ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਇਸ ਘਟਨਾ ਦਾ ਵੀਡੀਓ ਸ਼ੇਅਰ ਕਰਦੇ ਹੋਏ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਮਾਲੀਵਾਲ ਨੇ ਕਿਹਾ ਕਿ ਉਹ ਪੀੜਤਾ ਨੂੰ ਮਿਲੇ ਹਨ ਅਤੇ ਪੀੜਤਾ ਨੇ ਦੱਸਿਆ ਕਿ ਕਿਸ ਤਰ੍ਹਾਂ ਉਸ ਨਾਲ ਹੈਵਾਨੀਅਤ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਨਿੱਜੀ ਰੰਜਿਸ਼ ਕਰਕੇ ਹੋਈ ਹੈ।
Check Also
ਮੋਦੀ ਸਰਕਾਰ ਦੇ ਭਾਰਤ ’ਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ – ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ …