31 ਜਨਵਰੀ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਮਜੀਠੀਆ ਦੀ ਗਿ੍ਰਫਤਾਰੀ ’ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ 31 ਜਨਵਰੀ ਸੋਮਵਾਰ ਤੱਕ ਬਿਕਰਮ ਸਿੰਘ ਮਜੀਠੀਆ ਖਿਲਾਫ ਕੋਈ ਜ਼ਬਰਦਸਤੀ ਕਦਮ ਨਾ ਚੁੱਕਿਆ ਜਾਵੇ। ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿਚ ਘਿਰੇ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕਰਨ ਲਈ ਪੰਜਾਬ ਪੁਲਿਸ ਵਲੋਂ ਮਜੀਠੀਆ ਦੇ ਅੰਮਿ੍ਰਤਸਰ ਸਥਿਤ ਘਰ ’ਚ ਛਾਪੇਮਾਰੀ ਕੀਤੀ ਗਈ ਸੀ। ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਅਤੇ ਫਿਰ ਮਜੀਠੀਆ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਨੂੰ ਹਾਈਕੋਰਟ ਨੇ ਤਿੰਨ ਦਿਨ ਦੀ ਰਾਹਤ ਦਿੰਦਿਆਂ ਗਿ੍ਰਫਤਾਰੀ ’ਤੇ ਰੋਕ ਲਗਾਈ ਸੀ, ਜਿਸ ਦੌਰਾਨ ਮਜੀਠੀਆ ਨੇ ਲੰਘੇ ਕੱਲ੍ਹ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਸਵਾਲ ਚੁੱਕੇ ਸਨ ਅਤੇ ਕਿਹਾ ਸੀ ਕਿ ਮੇਰੇ ਪਰਿਵਾਰ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਡੀਜੀਪੀ ਸਿਧਾਰਥ ਚਟੋਪਾਧਿਆ ਦੇ ਕਹਿਣ ’ਤੇ ਮੇਰੇ ਖਿਲਾਫ ਝੂਠਾ ਪਰਚਾ ਦਰਜ ਕੀਤਾ ਗਿਆ ਹੈ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …