ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਪ੍ਰੋਵਿੰਸ ਦੇ ਮਾਸਕ ਸਬੰਧੀ ਨਿਯਮਾਂ ਵਿੱਚ ਨੇੜ ਭਵਿੱਖ ਵਿੱਚ ਕੋਈ ਤਬਦੀਲੀ ਹੋਣ ਵਾਲੀ ਹੈ।
ਇੱਕ ਇੰਟਰਵਿਊ ਦੌਰਾਨ ਜਦੋਂ ਫੋਰਡ ਤੋਂ ਜਲਦ ਹੀ ਕੋਵਿਡ-19 ਪਾਬੰਦੀਆਂ ਵਿੱਚ ਢਿੱਲ ਦੇਣ ਬਾਰੇ ਉਨ੍ਹਾਂ ਦੇ ਦਿੱਤੇ ਬਿਆਨ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਉਹ ਇਸ ਤਰ੍ਹਾਂ ਕਾਰੋਬਾਰਾਂ ਨੂੰ ਬੰਦ ਕਰਨ ਦੇ ਹੱਕ ਵਿੱਚ ਨਹੀਂ ਹਨ ਤੇ ਉਹ ਨੌਰਮਲ ਹਾਲਾਤ ਵੱਲ ਮੁੜਨਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਉਹ ਇਹ ਸਾਰਾ ਕੁੱਝ ਸਹੀ ਢੰਗ ਨਾਲ ਤੇ ਸਾਵਧਾਨੀ ਨਾਲ ਕਰਨਾ ਚਾਹੁੰਦੇ ਹਨ। ਇਸੇ ਲਈ ਹਰ ਇੱਕ ਰੀਓਪਨਿੰਗ ਫੇਜ਼ ਦਰਮਿਆਨ ਘੱਟੋ ਘੱਟ 21 ਦਿਨਾਂ ਦਾ ਫਾਸਲਾ ਰੱਖਿਆ ਜਾਵੇਗਾ।
ਇਹ ਪੁੱਛੇ ਜਾਣ ਉੱਤੇ ਕਿ ਕੀ ਮਾਸਕ ਸਬੰਧੀ ਨਿਯਮਾਂ ਵਿੱਚ ਵੀ ਕੋਈ ਢਿੱਲ ਦਿੱਤੀ ਜਾਵੇਗੀ ਤਾਂ ਫੋਰਡ ਨੇ ਆਖਿਆ ਕਿ ਹਾਲ ਦੀ ਘੜੀ ਅਜਿਹਾ ਕਰਨ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਆਖਿਆ ਕਿ ਮਾਸਕ ਸੱਚਮੁੱਚ ਲੋਕਾਂ ਦੀ ਹਿਫਾਜ਼ਤ ਕਰਦੇ ਹਨ ਫਿਰ ਭਾਵੇਂ ਇਸ ਨਿਯਮ ਨੂੰ ਹਮੇਸ਼ਾਂ ਲਈ ਨਹੀਂ ਰੱਖਿਆ ਜਾ ਸਕਦਾ।
ਇੱਥੇ ਦੱਸਣਾ ਬਣਦਾ ਹੈ ਕਿ ਰੈਸਟੋਰੈਂਟ, ਜਿੰਮ ਤੇ ਸਿਨੇਮਾ 31 ਜਨਵਰੀ ਤੱਕ ਖੁੱਲ੍ਹਣ ਜਾ ਰਹੇ ਹਨ। ਫੋਰਡ ਮਾਰਚ ਦੇ ਮੱਧ ਤੱਕ ਅਜਿਹੇ ਸਾਰੇ ਕਾਰੋਬਾਰਾਂ ਤੋਂ ਪਾਬੰਦੀਆਂ ਹਟਾਉਣ ਦਾ ਇਰਾਦਾ ਰੱਖਦੇ ਹਨ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …