1.3 C
Toronto
Sunday, November 15, 2026
spot_img
Homeਪੰਜਾਬਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ : ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਕਾਂਗਰਸ ਪਾਰਟੀ ਦੇ ਆਗੂ ਅਤੇ ਹਲਕਾ ਭੁਲੱਥ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਖਹਿਰਾ ਮਾਮਲੇ ਵਿਚ ਬਹਿਸ ਪੂਰੀ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਅੱਜ ਸੁਣਾ ਦਿੱਤਾ ਗਿਆ। ਇਸ ਤੋਂ ਪਹਿਲਾਂ ਮੁਹਾਲੀ ਦੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਨਾਮਜ਼ਦਗੀ ਪੱਤਰ ਭਰਨ ਦੀ ਇਜ਼ਾਜਤ ਵੀ ਦੇ ਦਿੱਤੀ ਸੀ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਨੂੰ ਹਲਕਾ ਭੁਲੱਥ ਤੋਂ ਉਮੀਦਵਾਰ ਐਲਾਨਿਆ ਹੋਇਆ ਹੈ। ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈ.ਡੀ. ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਦੀ ਰਿਹਾਇਸ਼ ਪਿੰਡ ਰਾਮਗੜ੍ਹ ਹਲਕਾ ਭੁਲੱਥ ਅਤੇ ਚੰਡੀਗੜ੍ਹ ਵਿਖੇ ਕੇਂਦਰੀ ਜਾਂਚ ਏਜੰਸੀ ਈਡੀ ਵਲੋਂ ਪਿਛਲੇ ਸਾਲ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਈਡੀ ਵਲੋਂ ਖਹਿਰਾ ਨੂੰ ਬੁਲਾਇਆ ਜਾਂਦਾ ਰਿਹਾ।

RELATED ARTICLES
POPULAR POSTS