-5.8 C
Toronto
Tuesday, February 10, 2026
spot_img
Homeਪੰਜਾਬਮੇਰੇ ਪਰਿਵਾਰ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ : ਮਜੀਠੀਆ

ਮੇਰੇ ਪਰਿਵਾਰ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ : ਮਜੀਠੀਆ

ਕਿਹਾ, ਕਾਂਗਰਸ ਨੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਮਾਮਲੇ ਵਿਚ ਘਿਰੇ ਬਿਕਰਮ ਮਜੀਠੀਆ ਨੂੰ ਲੰਘੇ ਕੱਲ੍ਹ ਹਾਈਕੋਰਟ ਨੇ ਰਾਹਤ ਦਿੱਤੀ ਸੀ ਅਤੇ ਤਿੰਨ ਦਿਨਾਂ ਤੱਕ ਮਜੀਠੀਆ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। ਇਸਦੇ ਚੱਲਦਿਆਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ।
ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੱਸਣ ਕਿ ਕੀ ਮਜੀਠੀਆ ਅਤੇ ਖਹਿਰਾ ਲਈ ਵੱਖਰੇ ਕਾਨੂੰਨ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੇ ਜੇਲ੍ਹ ਵਿਚ ਹੋਣ ਦੇ ਬਾਵਜੂਵ ਵੀ ਉਸ ਨੂੰ ਟਿਕਟ ਦਿੱਤੀ ਗਈ ਹੈ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ‘ਤੇ ਜਬਰ ਜਨਾਹ ਵਰਗੇ ਗੰਭੀਰ ਆਰੋਪ ਲੱਗੇ ਹਨ ਅਤੇ ਉਨ੍ਹਾਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਨਿਕਲਣ ਦੇ ਬਾਵਜੂਦ ਗ੍ਰਿਫਤਾਰੀ ਨਹੀਂ ਹੋ ਰਹੀ ਹੈ।
ਇਸ ਮੌਕੇ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਲੋਕਤੰਤਰ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਉਨ੍ਹਾਂ ਡੀਜੀਪੀ ਚਟੋਪਾਧਿਆਏ ‘ਤੇ ਗੰਭੀਰ ਆਰੋਪ ਲਗਾਏ ਅਤੇ ਕਿਹਾ ਕਿ ਚਟੋਪਾਧਿਆ ਦੇ ਕਹਿਣ ‘ਤੇ ਹੀ ਮੇਰੇ ਖਿਲਾਫ ਪਰਚਾ ਦਰਜ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕਾਂਗਰਸ ਨੇ ਸਾਰਾ ਜ਼ੋਰ ਲਗਾਇਆ ਹੋਇਆ ਹੈ ਕਿ ਮਜੀਠੀਆ ਪੰਜਾਬ ਵਿਧਾਨ ਸਭਾ ਦੀ ਚੋਣ ਨਾ ਲੜ ਸਕੇ। ਮਜੀਠੀਆ ਨੇ ਕਿਹਾ ਕਿ ਕਾਂਗਰਸ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ, ਪਰ ਜਿੱਤ ਸੱਚ ਦੀ ਹੋਵੇਗੀ।
ਮਜੀਠੀਆ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ
31 ਜਨਵਰੀ ਤੱਕ ਗ੍ਰਿਫਤਾਰੀ ‘ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼ : ਨਸ਼ਾ ਤਸਕਰੀ ਦੇ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਮਜੀਠੀਆ ਦੀ ਗ੍ਰਿਫਤਾਰੀ ‘ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਇਸੇ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ 31 ਜਨਵਰੀ ਸੋਮਵਾਰ ਤੱਕ ਬਿਕਰਮ ਸਿੰਘ ਮਜੀਠੀਆ ਖਿਲਾਫ ਕੋਈ ਜ਼ਬਰਦਸਤੀ ਕਦਮ ਨਾ ਚੁੱਕਿਆ ਜਾਵੇ। ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿਚ ਘਿਰੇ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਵਲੋਂ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਘਰ ‘ਚ ਛਾਪੇਮਾਰੀ ਕੀਤੀ ਗਈ ਸੀ। ਪਿਛਲੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਅਤੇ ਫਿਰ ਮਜੀਠੀਆ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਜੀਠੀਆ ਨੂੰ ਹਾਈਕੋਰਟ ਨੇ ਤਿੰਨ ਦਿਨ ਦੀ ਰਾਹਤ ਦਿੰਦਿਆਂ ਗ੍ਰਿਫਤਾਰੀ ‘ਤੇ ਰੋਕ ਲਗਾਈ ਸੀ, ਜਿਸ ਦੌਰਾਨ ਮਜੀਠੀਆ ਨੇ ਲੰਘੇ ਕੱਲ੍ਹ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਸਵਾਲ ਚੁੱਕੇ ਸਨ ਅਤੇ ਕਿਹਾ ਸੀ ਕਿ ਮੇਰੇ ਪਰਿਵਾਰ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਡੀਜੀਪੀ ਸਿਧਾਰਥ ਚਟੋਪਾਧਿਆ ਦੇ ਕਹਿਣ ‘ਤੇ ਮੇਰੇ ਖਿਲਾਫ ਝੂਠਾ ਪਰਚਾ ਦਰਜ ਕੀਤਾ ਗਿਆ ਹੈ।

RELATED ARTICLES
POPULAR POSTS