ਕਿਹਾ, ਜਾਂਚ ਵਿਚ ਕਰਨਾ ਚਾਹੁੰਦਾ ਹਾਂ ਸਹਿਯੋਗ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਜੈ ਮਾਲਿਆ ਨੇ ਮੁਕੱਦਮਾ ਕੋਰਟ ਨੂੰ ਦੱਸਿਆ ਕਿ ਉਹ ਜਾਂਚ ਵਿਚ ਸਹਿਯੋਗ ਕਰਨਾ ਚਾਹੁੰਦੇ ਹਨ ਅਤੇ ਇਸ ਲਈ ਭਾਰਤ ਆਉਣ ਲਈ ਤਿਆਰ ਹਨ। ਪਰ ਉਨ੍ਹਾਂ ਦਾ ਪਾਸਪੋਰਟ ਰੱਦ ਕਰ ਦਿੱਤਾ ਗਿਆ ਹੈ। ਇਸ ਕਾਰਨ ਕਰਕੇ ਉਹ ਭਾਰਤ ਨਹੀਂ ਵਾਪਸ ਆ ਸਕਦੇ। ਹੁਣ ਮਾਮਲੇ ਦੀ ਅਗਲੀ ਸੁਣਵਾਈ 4 ਅਕਤੂਬਰ ਨੂੰ ਹੋਵੇਗੀ।
ਜਾਣਕਾਰੀ ਮੁਤਾਬਕ ਮਾਲਿਆ ‘ਤੇ ਬੈਂਕਾਂ ਦਾ 9000 ਕਰੋੜ ਰੁਪਏ ਤੋਂ ਵਧ ਦਾ ਬਕਾਇਆ ਹੈ। ਮਾਰਚ ਵਿਚ ਭਾਰਤ ਛੱਡਣ ਤੋਂ ਬਾਅਦ ਮਾਲਿਆ ਲੰਦਨ ਵਿਚ ਸਮਾਂ ਬਿਤਾ ਰਹੇ ਹਨ। ਉਨ੍ਹਾਂ ਦੇ ਖਿਲਾਫ ਕਈ ਵਾਰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਹੋਣ ਨੂੰ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀਂ ਹੋਏ, ਜਿਸ ਦੇ ਬਾਅਦ ਸਰਕਾਰ ਨੇ ਕਰਵਾਈ ਕਰਦੇ ਹੋਏ ਉਨ੍ਹਾਂ ਦਾ ਪਾਸਪੋਰਟ ਰੱਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਕਾਲੇ ਧਨ ਦੇ ਮਾਮਲੇ ਵਿਚ ਮੁੰਬਈ, ਬੈਂਗਲੂਰ ਅਤੇ ਦੇਸ਼ ਦੇ ਦੂਜੇ ਸ਼ਹਿਰਾਂ ਵਿਚ ਮਾਲਿਆ ਦੀ 6630 ਕਰੋੜ ਰੁਪਏ ਦੀ ਸੰਪਤੀ ਨੂੰ ਜ਼ਬਤ ਕਰ ਲਿਆ ਹੈ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …