Breaking News
Home / ਭਾਰਤ / ਦੇਸ਼ ਦੀਆਂ ਧੀਆਂ ਅੱਜ ਲੜਾਕੂ ਜਹਾਜ਼ ਉਡਾ ਰਹੀਆਂ ਨੇ : ਪ੍ਰਧਾਨ ਮੰਤਰੀ

ਦੇਸ਼ ਦੀਆਂ ਧੀਆਂ ਅੱਜ ਲੜਾਕੂ ਜਹਾਜ਼ ਉਡਾ ਰਹੀਆਂ ਨੇ : ਪ੍ਰਧਾਨ ਮੰਤਰੀ

ਧੀਆਂ ਨੂੰ ਐਨ.ਸੀ.ਸੀ ’ਚ ਵੱਧ ਤੋਂ ਵੱਧ ਸ਼ਾਮਲ ਕਰਨ ਦੀ ਕੀਤੀ ਗੱਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਦੇਸ਼ ਦੇ ਨੌਜਵਾਨ ‘ਰਾਸ਼ਟਰ ਪਹਿਲਾਂ’ ਦੇ ਵਿਚਾਰ ਨਾਲ ਅੱਗੇ ਵਧਣ ਲੱਗਦੇ ਹਨ, ਉਸ ਨੂੰ ਸੰਸਾਰ ਦੀ ਕੋਈ ਤਾਕਤ ਰੋਕ ਨਹੀਂ ਸਕਦੀ। ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੰਸਥਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧ ਵਿੱਚ ਉੱਚ ਪੱਧਰੀ ਸਮੀਖਿਆ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਇੱਕ ਲੱਖ ਨਵੇਂ ਕੈਡਿਟ ਬਣਾਏ ਗਏ ਹਨ। ਐੱਨਸੀਸੀ ਵਿਚ ਲੜਕੀਆਂ ਦੀ ਵਧਦੀ ਹਿੱਸੇਦਾਰੀ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਫੌਜ ’ਚ ਮਹਿਲਾਵਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਧੀਆਂ ਹਵਾਈ ਸੈਨਾ ਵਿੱਚ ਲੜਾਕੂ ਜਹਾਜ਼ ਉਡਾ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੋਣੀ ਚਾਹੀਦੀ ਹੈ ਕਿ ਵੱਧ ਤੋਂ ਵੱਧ ਧੀਆਂ ਨੂੰ ਐੱਨਸੀਸੀ ਵਿੱਚ ਸ਼ਾਮਲ ਕੀਤਾ ਜਾਵੇ।

Check Also

ਸੂਰਤ ਲੋਕ ਸਭਾ ਸੀਟ ਭਾਜਪਾ ਨੇ ਬਿਨਾ ਮੁਕਾਬਲਾ ਜਿੱਤੀ

ਕਾਂਗਰਸੀ ਉਮੀਦਵਾਰ ਦੇ ਕਾਗਜ਼ ਹੋਏ ਰੱਦ, ਬਾਕੀਆਂ ਨੇ ਨਾਮ ਵਾਪਸ ਲਏ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ …