ਭਗਵੰਤ ਮਾਨ ਨੂੰ ਦੱਸਿਆ ਸਭ ਤੋਂ ਇਮਾਨਦਾਰ
ਜਲੰਧਰ/ਬਿਊਰੋ ਨਿਊਜ਼
ਤਿੰਨ ਦਿਨਾਂ ਦੇ ਪੰਜਾਬ ਦੌਰੇ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਫਿਲੌਰ ਵਿਚ ਹਲਕੇ ਦੇ ਲੋਕਾਂ ਨਾਲ ਟਾਊੁਨ ਹਾਲ ਮੀਟਿੰਗ ਕੀਤੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਇਮਾਨਦਾਰ ਵਿਅਕਤੀਆਂ ਦੀ ਚੋਣ ਕੀਤੀ ਅਤੇ ਟਿਕਟਾਂ ਦਿੱਤੀਆਂ ਹਨ। ਇਸ ਮੌਕੇ ‘ਆਪ’ ਦੇ ਪੰਜਾਬ ਵਿਚ ਸੀਐਮ ਚਿਹਰਾ ਭਗਵੰਤ ਮਾਨ ਨੇ ਵੀ ਸੰਬੋਧਨ ਕੀਤਾ। ਕੇਜਰੀਵਾਲ ਨੇ ਫਿਲੌਰ ਤੋਂ ‘ਆਪ’ ਦੇ ਉਮੀਦਵਾਰ ਪਿ੍ਰੰਸੀਪਲ ਪੇ੍ਰਮ ਕੁਮਾਰ ਦੀ ਗੱਲ ਕਰਦਿਆਂ ਕਿਹਾ ਕਿ ਨਾ ਤਾਂ ਪਿ੍ਰੰਸੀਪਲ ਪੇ੍ਰਮ ਕੁਮਾਰ ਕੋਲ ਪੈਸੇ ਹਨ ਅਤੇ ਨਾ ਹੀ ਭਗਵੰਤ ਮਾਨ ਕੋਲ। ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ 7 ਸਾਲ ਤੋਂ ਸੰਸਦ ਮੈਂਬਰ ਹਨ, ਪਰ ਅੱਜ ਵੀ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਹਨ। ਕੇਜਰੀਵਾਲ ਨੇ ਭਗਵੰਤ ਮਾਨ ਨੂੰ ਇਮਾਨਦਾਰ ਵਿਅਕਤੀ ਦੱਸਦਿਆਂ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਲੋੜ ਇਕ ਇਮਾਨਦਾਰ ਮੁੱਖ ਮੰਤਰੀ ਦੀ ਹੋਣੀ ਚਾਹੀਦੀ ਹੈ।
ਕੇਜਰੀਵਾਲ ਨੇ ਇਕ ਵਾਰ ਫਿਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵਜੋਤ ਸਿੱਧੂ ਆਪਣੇ ਵਿਧਾਨ ਸਭਾ ਹਲਕੇ ਵਿਚ ਕਦੀ ਨਹੀਂ ਜਾਂਦੇ ਅਤੇ ਨਾ ਹੀ ਕਿਸੇ ਦਾ ਫੋਨ ਸੁਣਦੇ ਹਨ। ਕੇਜਰੀਵਾਲ ਨੇ ਕਿਹਾ ਕਿ ਸਿੱਧੂ ਕਿਸੇ ਵਿਅਕਤੀ ਦੇ ਦੁੱਖ-ਸੁੱਖ ਵਿਚ ਕੰਮ ਨਹੀਂ ਆਉਂਦੇ ਅਤੇ ਨਾ ਹੀ ਸਿੇੱਧੂ ਨੇ ਪੰਜ ਸਾਲਾਂ ਵਿਚ ਆਪਣੇ ਹਲਕੇ ਵਿਚ ਕੋਈ ਕੰਮ ਕੀਤਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …