ਅੰਮਿ੍ਰਤਸਰ ਪੂਰਬੀ ਅਤੇ ਮਜੀਠਾ ਹਲਕੇ ਤੋਂ ਚੋਣ ਲੜ ਰਹੇ ਹਨ ਬਿਕਰਮ ਮਜੀਠੀਆ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮਿ੍ਰਤਸਰ ਪੂਰਬੀ ਅਤੇ ਮਜੀਠਾ ਵਿਧਾਨ ਸਭਾ ਹਲਕਿਆਂ ਤੋਂ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਹਨ। ਧਿਆਨ ਰਹੇ ਕਿ ਮਜੀਠਾ ਹਲਕੇ ਤੋਂ ਬਿਕਰਮ ਮਜੀਠੀਆ ਪਹਿਲਾਂ ਹੀ ਚੋਣ ਲੜਦੇ ਆਏ ਹਨ ਅਤੇ ਇਸ ਵਾਰ ਉਨ੍ਹਾਂ ਅੰਮਿ੍ਰ੍ਰਤਸਰ ਪੂਰਬੀ ਹਲਕੇ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਵੀ ਚੋਣ ਲੜਨੀ ਹੈ। ਇਸ ਨੂੰ ਲੈ ਕੇ ਅੰਮਿ੍ਰਤਸਰ ਪੂਰਬੀ ਸੀਟ ਪੂਰੇ ਪੰਜਾਬ ਵਿਚ ਸਭ ਤੋਂ ਹੌਟ ਸੀਟ ਮੰਨੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਡਰੱਗ ਤਸਕਰੀ ਦੇ ਮਾਮਲੇ ਵਿਚ ਘਿਰੇ ਹੋਏ ਹਨ ਅਤੇ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਮਜੀਠੀਆ ਦੀ ਗਿ੍ਰਫਤਾਰੀ ’ਤੇ 31 ਜਨਵਰੀ ਤੱਕ ਰੋਕ ਲਗਾਈ ਹੋਈ ਹੈ। ਬਿਕਰਮ ਮਜੀਠੀਆ ਨੇ ਅੱਜ ਪਹਿਲਾਂ ਮਜੀਠਾ ਅਤੇ ਫਿਰ ਅੰਮਿ੍ਰਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਕਾਗਜ਼ ਭਰੇ ਹਨ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਉਨ੍ਹਾਂ ਖਿਲਾਫ ਸਾਜਿਸ਼ਾਂ ਰਚੀਆਂ ਕਿ ਮਜੀਠੀਆ ਚੋਣ ਨਾ ਲੜ ਸਕੇ।