2.4 C
Toronto
Wednesday, November 12, 2025
spot_img
Homeਪੰਜਾਬਨਵਜੋਤ ਸਿੱਧੂ ਪਰਿਵਾਰਕ ਵਿਵਾਦ ’ਚ ਘਿਰੇ

ਨਵਜੋਤ ਸਿੱਧੂ ਪਰਿਵਾਰਕ ਵਿਵਾਦ ’ਚ ਘਿਰੇ

ਐਨ.ਆਰ.ਆਈ. ਭੈਣ ਨੇ ਕਿਹਾ : ਸਿੱਧੂ ਨੇ ਪਿਤਾ ਦੀ ਮੌਤ ਤੋਂ ਬਾਅਦ ਮਾਂ ਨੂੰ ਛੱਡਿਆ ਸੀ ਲਾਵਾਰਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਮੁੱਖ ਮੰਤਰੀ ਬਣਨ ਦੀ ਦੌੜ ਵਿਚ ਲੱਗੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਰਿਵਾਰਕ ਵਿਵਾਦ ਵਿਚ ਘਿਰ ਗਏ ਹਨ। ਨਵਜੋਤ ਸਿੱਧੂ ਦੀ ਐਨ.ਆਰ.ਆਈ. ਭੈਣ ਸੁਮਨ ਤੂਰ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਸਿੱਧੂ ’ਤੇ ਵੱਡੇ ਇਲਜ਼ਾਮ ਲਗਾਏ ਹਨ। ਸੁਮਨ ਤੂਰ ਨੇ ਕਿਹਾ ਕਿ ਸਿੱਧੂ ਨੇ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰ ਤੋਂ ਕੱਢ ਦਿੱਤਾ ਸੀ। ਅਮਰੀਕਾ ਤੋਂ ਚੰਡੀਗੜ੍ਹ ਪਹੁੰਚੀ ਸਿੱਧੂ ਦੀ ਭੈਣ ਸੁਮਨ ਤੂਰ ਨੇ ਇਹ ਵੀ ਆਖਿਆ ਕਿ ਮਾਂ ਦੀ ਮੌਤ ਲਾਵਾਰਸ ਹਾਲਤ ਵਿਚ ਹੋਈ ਅਤੇ ਪਰਿਵਾਰ ਦੇ ਦੁੱਖ-ਸੁੱਖ ਵਿਚ ਸਿੱਧੂ ਕਦੇ ਵੀ ਸ਼ਾਮਿਲ ਨਹੀਂ ਹੋਇਆ। ਸੁਮਨ ਤੂਰ ਨੇ ਕਿਹਾ ਕਿ ਉਹ ਸਿੱਧੂ ਨੂੰ ਮਿਲਣ ਵੀ ਗਈ ਸੀ ਪਰ ਉਹ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਸੁਮਨ ਤੂਰ ਦਾ ਇਸ ਮੌਕੇ ਕਹਿਣਾ ਸੀ ਕਿ ਸਿੱਧੂ ਨੇ ਪੈਸੇ ਲਈ ਪਰਿਵਾਰ ਨੂੰ ਬਰਬਾਦ ਕਰ ਦਿੱਤਾ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਕਹਿਣਾ ਸੀ ਕਿ ਉਹ ਸੁਮਨ ਤੂਰ ਨੂੰ ਜਾਣਦੇ ਹੀ ਨਹੀਂ।

 

RELATED ARTICLES
POPULAR POSTS