-3.7 C
Toronto
Monday, January 5, 2026
spot_img
Homeਪੰਜਾਬਕਿਸਾਨਾਂ ਨੇ ਥਾਂ-ਥਾਂ ਪ੍ਰਧਾਨ ਮੰਤਰੀ ਮੋਦੀ ਦੇ ਫੂਕੇ ਪੁਤਲੇ

ਕਿਸਾਨਾਂ ਨੇ ਥਾਂ-ਥਾਂ ਪ੍ਰਧਾਨ ਮੰਤਰੀ ਮੋਦੀ ਦੇ ਫੂਕੇ ਪੁਤਲੇ

ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ : ਕਿਸਾਨ ਆਗੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਿਸਾਨਾਂ ਨੇ ਅੱਜ ਵਿਸ਼ਵਾਸਘਾਤ ਦਿਵਸ ਮਨਾਇਆ ਅਤੇ ਥਾਂ-ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਆਗੂਆਂ ਦਾ ਕਹਿਣਾ ਹੈ ਕਿ 31 ਜਨਵਰੀ ਨੂੰ ਸੰਸਦ ਦੇ ਇਜਲਾਸ ਦੀ ਹੋਈ ਸ਼ੁਰੂਆਤ ਦੇ ਨਾਲ ਹੀ ਕਿਸਾਨਾਂ ਦਾ ਸੰਘਰਸ਼ ਫਿਰ ਸ਼ੁਰੂ ਹੋ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੰਗਾਂ ਉਹੀ ਪੁਰਾਣੀਆਂ ਹਨ, ਜਿਨ੍ਹਾਂ ’ਤੇ ਅਜੇ ਤੱਕ ਕੇਂਦਰ ਸਰਕਾਰ ਨੇ ਅਮਲ ਨਹੀਂ ਕੀਤਾ। ਇਸ ਮੌਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਇਨ੍ਹਾਂ ਮੰਗਾਂ ਵਿਚ ਐਮ.ਐਸ.ਪੀ. ਸਬੰਧੀ ਕਮੇਟੀ ਬਣਾਉਣਾ, ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਉਣਾ, ਅਜੇ ਮਿਸ਼ਰਾ ਨੂੰ ਬਰਖਾਸਤ ਕਰਨਾ ਆਦਿ ਸ਼ਾਮਲ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸਾਰੀਆਂ ਮੰਗਾਂ ਸਰਕਾਰ ਨੇ ਮੰਨੀਆਂ ਸਨ, ਪਰ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ। ਇਸ ਕਰਕੇ ਹੀ ਹੁਣ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਹੁਣ ਕਿਸਾਨਾਂ ਦੀ ਪ੍ਰੀਖਿਆ ਨਾ ਲਵੇ ਅਤੇ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਗੌਰ ਨਾ ਕੀਤਾ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਸਿਆਸੀ ਤੌਰ ’ਤੇ ਖਾਮਿਆਜ਼ਾ ਭੁਗਤਣਾ ਪਵੇਗਾ।

RELATED ARTICLES
POPULAR POSTS