Breaking News
Home / ਪੰਜਾਬ / ਪੰਜ ਸਾਲਾਂ ’ਚ ਪੰਜ ਲੱਖ ਨੌਜਵਾਨਾਂ ਨੂੰ ਦਿਆਂਗੇ ਨੌਕਰੀਆਂ : ਸਿੱਧੂ

ਪੰਜ ਸਾਲਾਂ ’ਚ ਪੰਜ ਲੱਖ ਨੌਜਵਾਨਾਂ ਨੂੰ ਦਿਆਂਗੇ ਨੌਕਰੀਆਂ : ਸਿੱਧੂ

ਕਿਹਾ – ਕਾਂਗਰਸ ਅਗਲੀ ਪੀੜ੍ਹੀ ਲਈ ਲੜ ਰਹੀ ਹੈ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਛੱਤੀਸ਼ਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ’ਚ ਮਹਿੰਗਾਈ ਵਧੀ ਹੈ ਅਤੇ ਹਰ ਚੀਜ਼ ’ਤੇ ਜੀਐਸਟੀ ਲਾਗੂ ਹੋਇਆ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਅਤੇ ਕਰੋਨਾ ਕਾਲ ਦੌਰਾਨ ਲੱਖਾਂ ਨੌਜਵਾਨਾਂ ਦੀਆਂ ਨੌਕਰੀਆਂ ਖੁੱਸੀਆਂ ਹਨ।
ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਲੋਕਾਂ ਨੂੰ ਹਰ ਮੁਸ਼ਕਲ ਦਾ ਹੱਲ ਦਿੰਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਭ ਤੋਂ ਵੱਡਾ ਮੁੱਦਾ ਰੁਜ਼ਗਾਰ ਦਾ ਹੈ। ਸਿੱਧੂ ਨੇ ਕਿਹਾ ਕਿ ਕਾਂਗਰਸ ਅਗਲੀ ਪੀੜੀ ਲਈ ਚੋਣਾਂ ਲੜ ਰਹੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਹਰ ਵਾਰ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਆਗੂ ਵੱਡੇ-ਵੱਡੇ ਵਾਅਦੇ ਲੈ ਕੇ ਲੋਕਾਂ ਅੱਗੇ ਖੜ੍ਹੇ ਹੋ ਜਾਂਦੇ ਹਨ, ਪਰ ਇਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੁੰਦੀ। ਸਿੱਧੂ ਨੇ ਕਿਹਾ ਕਿ ਅਸੀਂ ਅਗਲੇ ਪੰਜ ਸਾਲਾਂ ਦੌਰਾਨ ਨੌਜਵਾਨਾਂ ਨੂੰ ਪੰਜ ਲੱਖ ਨੌਕਰੀਆਂ ਦਿਆਂਗੇ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਮਜ਼ਦੂਰੀ ਕਰਦਾ ਹੈ ਕਿ ਉਸਦਾ ਬੀਪੀਐਲ ਕਾਰਡ ਬਣਾਇਆ ਜਾਵੇਗਾ। ਇਸ ਮੌਕੇ ਭੁਪੇਸ਼ ਬਘੇਲ ਅਤੇ ਨਵਜੋਤ ਸਿੱਧੂ ਨੇ ਭਾਜਪਾ ਖਿਲਾਫ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਪੈਂਫਲਿਟ ਵੀ ਜਾਰੀ ਕੀਤਾ।

 

Check Also

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਦੀ ਬੀਬੀ ਦੀਆਂ ਤਸਵੀਰਾਂ ਹੋਈਆਂ ਵਾਇਰਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਲਿਆਰਿਆਂ ’ਚ ਮਚਿਆ ਹੜਕੰਪ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ …