Breaking News
Home / ਪੰਜਾਬ / ਬਾਦਲ, ਸੁਖਬੀਰ, ਚੰਨੀ ਅਤੇ ਕੈਪਟਨ ਨੇ ਭਰੇ ਨਾਮਜ਼ਦਗੀ ਪਰਚੇ

ਬਾਦਲ, ਸੁਖਬੀਰ, ਚੰਨੀ ਅਤੇ ਕੈਪਟਨ ਨੇ ਭਰੇ ਨਾਮਜ਼ਦਗੀ ਪਰਚੇ

ਭਲਕੇ 1 ਫਰਵਰੀ ਨੂੰ ਨਾਮਜ਼ਦਗੀਆਂ ਦਾ ਆਖਰੀ ਦਿਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਜਿਸ ਦੇ ਚੱਲਦਿਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪੋ ਆਪਣੇ ਨਾਮਜ਼ਦਗੀ ਪਰਚੇ ਭਰੇ ਜਾ ਰਹੇ ਹਨ ਅਤੇ ਭਲਕੇ 1 ਫਰਵਰੀ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਇਸੇ ਦੌਰਾਨ ਅੱਜ ਬਹੁਤ ਸਾਰੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪਰਚੇ ਭਰ ਦਿੱਤੇ ਹਨ ਅਤੇ ਇਸਦੇ ਚੱਲਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਤੋਂ ਨਾਮਜ਼ਦਗੀ ਪਰਚਾ ਭਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ, ਚਰਨਜੀਤ ਸਿੰਘ ਚੰਨੀ ਨੇ ਹਲਕਾ ਭਦੌੜ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਹਲਕੇ ਤੋਂ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਪ੍ਰਕਾਸ਼ ਸਿੰਘ ਬਾਦਲ ਨੇ ਮਲੋਟ ਵਿਖੇ ਰਿਟਰਨਿੰਗ ਅਫਸਰ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ ਹਨ ਅਤੇ ਇਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਨੇ ਵੀ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਜਲਾਲਾਬਾਦ ’ਚ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ। ਇਸਦੇ ਚੱਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸੀ ਉਮੀਦਵਾਰ ਵਜੋਂ ਹਲਕਾ ਭਦੌੜ ਤੋਂ ਨਾਮਜ਼ਦਗੀ ਭਰ ਦਿੱਤੀ ਹੈ। ਧਿਆਨ ਰਹੇ ਕਿ ਚਰਨਜੀਤ ਸਿੰਘ ਚੰਨੀ ਦੋ ਹਲਕਿਆਂ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਹਲਕੇ ਤੋਂ ਚੋਣ ਲੜ ਰਹੇ ਹਨ। ਇਸੇ ਦੌਰਾਨ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਹਲਕੇ ਤੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਹਨ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ

ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …