ਸੁਪਰੀਮ ਕੋਰਟ ਨੇ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਤਸਕਰੀ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ ਅਤੇ ਅਦਾਲਤ ਨੇ ਮਜੀਠੀਆ ਦੀ ਗਿ੍ਰਫਤਾਰੀ ’ਤੇ ਹੁਣ 23 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਜੀਠੀਆ ਨੂੰ ਚੋਣ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਧਿਆਨ ਰਹੇ ਕਿ ਮਜੀਠੀਆ ਅੰਮਿ੍ਰਤਸਰ ਈਸਟ ਵਿਧਾਨ ਸਭਾ ਹਲਕੇ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਚੋਣ ਲੜ ਰਹੇ ਹਨ। ਜ਼ਿਕਰਯੋਗ ਹੈ ਕਿ ਨਸ਼ਾ ਤਸਕਰੀ ਦੇ ਮਾਮਲੇ ਵਿਚ ਮਜੀਠੀਆ ਨੂੰ ਗਿ੍ਰਫਤਾਰ ਕਰਨ ਲਈ ਪੰਜਾਬ ਪੁਲਿਸ ਵਲੋਂ ਮਜੀਠੀਆ ਦੇ ਅੰਮਿ੍ਰਤਸਰ ਸਥਿਤ ਘਰ ’ਚ ਛਾਪੇਮਾਰੀ ਵੀ ਕੀਤੀ ਗਈ ਸੀ ਅਤੇ ਪੁਲਿਸ ਮਜੀਠੀਆ ਨੂੰ ਗਿ੍ਰਫਤਾਰ ਕਰਨ ਵਿਚ ਨਾਕਾਮਯਾਬ ਰਹੀ ਸੀ।
ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ ਅਤੇ ਨਾਲ ਹੀ ਤਿੰਨ ਦਿਨਾਂ ਲਈ ਗਿ੍ਰਫਤਾਰੀ ਨਾ ਕਰਨ ਦਾ ਵੀ ਨਿਰਦੇਸ਼ ਜਾਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਪੁੱਜੇ ਮਜੀਠਆ ਨੂੰ ਉਸ ਸਮੇਂ ਰਾਹਤ ਮਿਲ ਸੀ, ਜਦੋਂ ਅਦਾਲਤ ਨੇ 31 ਜਨਵਰੀ ਤੱਕ ਮਜੀਠੀਆ ਦੀ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਸੀ। ਇਸੇ ਦੌਰਾਨ ਸੁਪਰੀਮ ਕੋਰਟ ਦੇ ਅੱਜ ਦੇ ਫੈਸਲੇ ਮੁਤਾਬਕ ਮਜੀਠੀਆ ਦੀ ਗਿ੍ਰਫਤਾਰੀ ’ਤੇ ਹੁਣ 23 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ ਅਤੇ ਮਜੀਠੀਆ ਨੂੰ ਹੁਣ 23 ਫਰਵਰੀ ਨੂੰ ਅਦਾਲਤ ਦੇ ਸਾਹਮਣੇ ਪੇਸ਼ ਹੋਣਾ ਪਵੇਗਾ।
Check Also
ਪੰਜਾਬ ’ਚ ਪਰਾਲੀ ਦਾ ਪ੍ਰਦੂਸ਼ਣ ਰੋਕਣ ਲਈ ਹਰ ਪਿੰਡ ’ਚ ਤੈਨਾਤ ਹੋਣਗੇ ਨੋਡਲ ਅਧਿਕਾਰੀ
ਮੰਡੀ ਬੋਰਡ ਵੀ ਨਿਗਰਾਨੀ ਲਈ ਬਣਾਏਗਾ ਕੰਟਰੋਲ ਰੂਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਤੀ ਅਤੇ ਕਿਸਾਨ …