Breaking News
Home / ਪੰਜਾਬ / ਨਵਜੋਤ ਸਿੱਧੂ ਸੀਐਮ ਬਣਨ ਦੇ ਕਾਬਲ ਨਹੀਂ : ਕੈਪਟਨ ਅਮਰਿੰਦਰ

ਨਵਜੋਤ ਸਿੱਧੂ ਸੀਐਮ ਬਣਨ ਦੇ ਕਾਬਲ ਨਹੀਂ : ਕੈਪਟਨ ਅਮਰਿੰਦਰ

ਕਿਹਾ : ਸਿੱਧੂ ਨੂੰ ਹਰਾਉਣ ਲਈ ਪੂਰਾ ਜ਼ੋਰ ਲਾਵਾਂਗਾ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ’ਤੇ ਸਿਆਸੀ ਨਿਸ਼ਾਨੇ ਹਨ। ਕੈਪਟਨ ਨੇ ਕਿਹਾ ਕਿ ਮੈਨੂੰ ਸੀਐਮ ਦੀ ਕੁਰਸੀ ਤੋਂ ਹਟਾਉਣ ਲਈ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਾਲੀ ਮਾਝਾ ਬਿਰਗੇਡ ਨੇ ਸਾਜਿਸ਼ ਰਚੀ ਸੀ। ਕੈਪਟਨ ਨੇ ਨਵਜੋਤ ਸਿੰਘ ਸਿੱਧੂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸਿੱਧੂ ਸੀਐਮ ਬਣਨ ਦੇ ਲਾਇਕ ਨਹੀਂ ਹੈ ਅਤੇ ਸਿੱਧੂ ਨੂੰ ਅੰਮਿ੍ਰਤਸਰ ਈਸਟ ਹਲਕੇ ਤੋਂ ਹਰਾਉਣ ਲਈ ਪੂਰਾ ਜ਼ੋਰ ਲਵਾਂਗਾ। ਕੈਪਟਨ ਅਮਰਿੰਦਰ ਨੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਵਿਚ ਵੀ ਘੇਰਿਆ।
ਕੈਪਟਨ ਅਮਰਿੰਦਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਚੰਨੀ ਨੂੰ ਮੀ-ਟੂ ਦੇ ਮਾਮਲੇ ਵਿਚੋਂ ਬਚਾਇਆ, ਇਸ ਦੇ ਬਾਵਜੂਦ ਚੰਨੀ ਨੇ ਧੋਖਾ ਹੀ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜਨੀਆਂ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਖੁਦ ਪਟਿਆਲਾ ਤੋਂ ਚੋਣ ਲੜ ਰਹੇ ਹਨ।

 

Check Also

ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਨੇ ਕੀਤੀ 3 ਘੰਟੇ ਹੜਤਾਲ

ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 2500 ਤੋਂ …