Breaking News
Home / ਭਾਰਤ / ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੇਂਦਰ ਸਰਕਾਰ ਦਾ ਬਜਟ ਪੇਸ਼

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੇਂਦਰ ਸਰਕਾਰ ਦਾ ਬਜਟ ਪੇਸ਼

ਪ੍ਰਧਾਨ ਮੰਤਰੀ ਮੋਦੀ ਨੇ ਬਜਟ ਨੂੰ ਸਰਾਹਿਆ ਅਤੇ ਵਿਰੋਧੀ ਧਿਰ ਨੇ ਭੰਡਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਵਿੱਤੀ ਸਾਲ 2022-23 ਲਈ ਬਜਟ ਪੇਸ਼ ਕੀਤਾ ਹੈ। ਧਿਆਨ ਰਹੇ ਕਿ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਚੌਥਾ ਬਜਟ ਹੈ। ਇਸ ਬਜਟ ਵਿਚ ਚਮੜੇ ਦਾ ਸਮਾਨ, ਵਿਦੇਸ਼ ਵਿਚੋਂ ਆਉਣ ਵਾਲੀਆਂ ਮਸ਼ੀਨਾਂ, ਹੀਰੇ ਦੀ ਜਿਊਲਰੀ, ਮੋਬਾਇਲ ਫੋਨ ਚਾਰਜਰ, ਕੱਪੜਾ, ਖੇਤੀਬਾੜੀ ਸਾਜੋ ਸਮਾਨ ਸਸਤੇ ਕਰਨ ਦੀ ਗੱਲ ਕੀਤੀ ਗਈ ਹੈ ਅਤੇ ਖੁਰਾਕੀ ਤੇਲ, ਸ਼ਰਾਬ, ਰੂੰ, ਐਲ.ਈ.ਡੀ. ਲਾਈਟਾਂ ਆਦਿ ਮਹਿੰਗੇ ਹੋ ਜਾਣਗੇ। ਇਸ ਬਜਟ ’ਚ ਆਮਦਨ ਕਰ ਦਰਾਂ ਤੇ ਸਲੈਬਾਂ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਦੀ ਤਾਰੀਫ ਕੀਤੀ ਅਤੇ ਕਿਹਾ ਕਿ ਇਸ ਬਜਟ ਵਿਚ ਖੇਤੀ ਨੂੰ ਲਾਹੇਵੰਦ ਬਣਾਉਣ ਦੀ ਵਿਵਸਥਾ ਹੈ। ਪ੍ਰਧਾਨ ਮੰਤਰੀ ਨੇ ਕੇਂਦਰੀ ਬਜਟ ਨੂੰ ਲੋਕ ਪੱਖੀ ਅਤੇ ਪ੍ਰਗਤੀਸ਼ੀਲ ਦੱਸਿਆ। ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ ਦੇ ਬਜਟ ਵਿਚ ਕੁਝ ਵੀ ਨਹੀਂ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਫਿਰ ਮੱਧ ਵਰਗ ਨਾਲ ਵਿਸ਼ਵਾਸਘਾਤ ਕੀਤਾ ਹੈ। ਇਸੇ ਦੌਰਾਨ ਮਮਤਾ ਬੈਨਰਜੀ ਨੇ ਵੀ ਟਵੀਟ ਕਰਕੇ ਕਿਹਾ ਕਿ ਬੇਰੁਜ਼ਗਾਰੀ ਅਤੇ ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਲਈ ਬਜਟ ਵਿਚ ਕੁਝ ਵੀ ਨਹੀਂ ਹੈ।

Check Also

ਦਿੱਲੀ ਪਾਣੀ ਸੰਕਟ ਮਾਮਲੇ ’ਚ ਆਤਿਸ਼ੀ ਦੀ ਭੁੱਖ ਹੜਤਾਲ ਦੂਜੇ ਦਿਨ ਹੀ ਰਹੀ ਜਾਰੀ

ਕਿਹਾ : ਉਦੋਂ ਤੱਕ ਕੁੱਝ ਨਹੀਂ ਖਾਵਾਂਗੀ ਜਦੋਂ ਤੱਕ ਹਰਿਆਣਾ ਦਿੱਲੀ ਵਾਸੀਆਂ ਲਈ ਹੋਰ ਪਾਣੀ …