ਕਿਸਾਨ ਆਗੂਆਂ ਨੇ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਦੱਸਿਆ ਜ਼ਿੰਮੇਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਸਾਲ ਭਰ ਚੱਲੇ ਅੰਦੋਲਨ ਮਗਰੋਂ ਪੰਜਾਬ ’ਚ ਸਰਗਰਮ ਹੋਏ ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਚੋਣ ਕਮਿਸ਼ਨ ਨੇ ਸਿਆਸੀ ਪਾਰਟੀ ਵਜੋਂ ਮਾਨਤਾ ਨਹੀਂ ਦਿੱਤੀ। ਸੰਯੁਕਤ ਸਮਾਜ ਮੋਰਚਾ ਨੇ ਇਸ ਲਈ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਦੱਸਿਆ ਹੈ।
ਧਿਆਨ ਰਹੇ ਕਿ ਪੰਜਾਬ ਵਿੱਚ ਚੋਣਾਂ ਲੜਨ ਲਈ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਬਣਾਇਆ ਹੋਇਆ ਹੈ। ਸੰਯੁਕਤ ਸਮਾਜ ਮੋਰਚਾ ਦੇ ਆਗੂ ਰੁਲਦੂ ਸਿੰਘ ਨੇ ਇਸ ਲਈ ਸਿੱਧੇ ਤੌਰ ’ਤੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਲਿਆਂ ਨੇ ਜ਼ਿਆਦਾ ਰੌਲਾ ਪਾਇਆ ਹੋਇਆ ਸੀ ਕਿ ਕਿਸਾਨਾਂ ਦੀ ਪਾਰਟੀ ਕਿਵੇਂ 7 ਦਿਨਾਂ ਵਿਚ ਪੱਕੀ ਹੋ ਸਕਦੀ ਹੈ। ਧਿਆਨ ਰਹੇ ਕਿ ਅੱਜ ਪੰਜਾਬ ਵਿਚ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਅਤੇ ਹੁਣ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰ ਅਜ਼ਾਦ ਤੌਰ ’ਤੇ ਚੋਣ ਲੜਨਗੇ।