ਕਿਹਾ : ਪੰਜਾਬ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਕੇਂਦਰ ਤੇ ਪੰਜਾਬ ਦੀ ਹਕੂਮਤ ਇਕ ਸੋਚ ਰੱਖ ਕੇ ਚੱਲੇ
ਪਟਿਆਲਾ/ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪਟਿਆਲਾ ’ਚ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ। ਇਸ ਮੌਕੇ ਭਰਵੀ ਚੋਣ ਬੈਠਕ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਪੰਜਾਬ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਕੇਂਦਰ ਅਤੇ ਪੰਜਾਬ ਦੀ ਹਕੂਮਤ ਇਕ ਸੋਚ ਰੱਖ ਕੇ ਚੱਲੇ। ਪਟਿਆਲਾ ਵਿਖੇ ਇਕ ਚੋਣ ਇਕੱਠ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਨਰਿੰਦਰ ਮੋਦੀ ਨਾਲ ਉਨ੍ਹਾਂ ਦਾ ਪੁਰਾਣਾ ਰਿਸ਼ਤਾ ਰਿਹਾ ਹੈ ਅਤੇ ਨਰਿੰਦਰ ਮੋਦੀ ਹੋਰਾਂ ਨੇ ਹੀ ਉਨ੍ਹਾਂ ਨੂੰ ਫੋਨ ਕਰਕੇ ਮਿਲਣ ਲਈ ਕਿਹਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਦੇਸ਼ ਦੀ ਸੁਰੱਖਿਆ ਵੀ ਵੱਡਾ ਮਸਲਾ ਹੈ। ਨਵਜੋਤ ਸਿੱਧੂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਨਾਲ ਸਾਡੀ ਕੋਈ ਨਿੱਜੀ ਲੜਾਈ ਨਹੀਂ। ਸਿੱਧੂੁ ਦੇ ਪਿਤਾ ਭਗਵੰਤ ਸਿੰਘ ਬਹੁਤ ਚੰਗੇ ਇਨਸਾਨ ਸਨ ਪਰ ਸਿੱਧੂ ਦਾ ਰਵੱਈਆ ਠੀਕ ਨਹੀਂ ਹੈ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …