16.2 C
Toronto
Sunday, October 5, 2025
spot_img
Homeਪੰਜਾਬਮਜੀਠੀਆ ਨੇ ਕਬੂਲੀ ਸਿੱਧੂ ਦੀ ਚੁਣੌਤੀ

ਮਜੀਠੀਆ ਨੇ ਕਬੂਲੀ ਸਿੱਧੂ ਦੀ ਚੁਣੌਤੀ

ਸਿਰਫ਼ ਅੰਮਿ੍ਰਤਸਰ ਪੂਰਬੀ ਸੀਟ ਤੋਂ ਹੀ ਚੋਣ ਲੜਨ ਦਾ ਕੀਤਾ ਐਲਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿਰਫ਼ ਅੰਮਿ੍ਰਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ। ਮਜੀਠੀਆ ਹੁਣ ਸਿਰਫ਼ ਇਕੋ ਸੀਟ ਅੰਮਿ੍ਰਤਸਰ ਪੂਰਬੀ ਤੋਂ ਸਿੱਧੂ ਖਿਲਾਫ਼ ਚੋਣ ਲੜਨਗੇ। ਭਾਵੁਕ ਹੁੰਦਿਆਂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਹਲਕਾ ਛੱਡਣ ਦਾ ਐਲਾਨ ਕੀਤਾ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਨੇ ਮਜੀਠੀਆ ਨੂੰ ਚੁਣੌਤੀ ਦਿੰਦਿਆਂ ਕਿਹਾ ਸੀ ਕਿ ਉਹ ਮਜੀਠਾ ਹਲਕੇ ਨੂੰ ਛੱਡ ਕੇ ਸਿਰਫ਼ ਅੰਮਿ੍ਰਤਸਰ ਪੂਰਬੀ ਸੀਟ ਤੋਂ ਆ ਚੋਣ ਲੜਨ। ਮਜੀਠੀਆ ਦੀ ਥਾਂ ਹੁਣ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠਾ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਹੋਣਗੇ। ਗਨੀਵ ਕੌਰ ਮਜੀਠੀਆ ਵੱਲੋਂ ਮਜੀਠਾ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਬਾਅਦ ਇਹ ਸਥਿਤੀ ਸਾਫ਼ ਹੋ ਗਈ ਹੈ ਕਿ ਮਜੀਠੀਆ ਉਥੋਂ ਹੁਣ ਚੋਣ ਨਹੀਂ ਲੜਨਗੇ। ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਦੇ ਅੰਮਿ੍ਰਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਮੈਦਾਨ ਵਿਚ ਉਤਰਨ ਤੋਂ ਬਾਅਦ ਇਹ ਸੀਟ ਪੰਜਾਬ ਦੀ ਸਭ ਤੋ ਵੱਧ ਹੌਟ ਸੀਟ ਬਣ ਗਈ ਹੈ ਅਤੇ ਦੁਨੀਆ ਦੀਆਂ ਨਜ਼ਰਾਂ ਇਸ ਸੀਟ ’ਤੇ ਟਿਕੀਆਂ ਹੋਈਆਂ ਹਨ।

RELATED ARTICLES
POPULAR POSTS