Parvasi News, Canada
ਧਾਨ ਮੰਤਰੀ ਜਸਟਿਨ ਟਰੂਡੋ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ। ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਅੱਜ ਸਵੇਰੇ ਇਹ ਜਾਣਕਾਰੀ ਦਿੱਤੀ ਗਈ। ਇੱਕ ਆਊਟਡਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਉਹ ਬਿਲਕੁਲ ਠੀਕ ਮਹਿਸੂਸ ਕਰ ਰਹੇ ਹਨ ਤੇ ਉਨ੍ਹਾਂ ਨੂੰ ਕੋਈ ਲੱਛਣ ਵੀ ਨਜ਼ਰ ਨਹੀਂ ਆ ਰਹੇ। ਉਨ੍ਹਾਂ ਆਖਿਆ ਕਿ ਉਹ ਪਬਲਿਕ ਹੈਲਥ ਗਾਈਡਲਾਈਨਜ਼ ਦੀ ਪਾਲਣਾ ਕਰਦਿਆਂ ਹੋਇਆਂ ਇਸ ਹਫਤੇ ਦੂਰ ਤੋਂ ਹੀ ਕੰਮ ਕਰਨਾ ਜਾਰੀ ਰੱਖਣਗੇ।ਇਸ ਸਮੇਂ ਉਨ੍ਹਾਂ ਕੋਈ ਮਾਸਕ ਵੀ ਨਹੀਂ ਸੀ ਪਾਇਆ ਹੋਇਆ। ਟਰੂਡੋ ਦੇ ਇੱਕ ਬੱਚੇ ਦੇ ਪਾਜ਼ੀਟਿਵ ਆਉਣ ਤੋਂ ਬਾਅਦ ਉਹ ਵੀਰਵਾਰ ਤੋਂ ਹੀ ਆਈਸੋਲੇਸ਼ਨ ਵਿੱਚ ਹਨ।ਉਨ੍ਹਾਂ ਦੇ ਤਿੰਨ ਬੱਚਿਆਂ ਵਿੱਚੋਂ ਦੂਜਾ ਵੀ ਪਾਜ਼ੀਟਿਵ ਪਾਇਆ ਗਿਆ ਹੈ।ਉਨ੍ਹਾਂ ਆਖਿਆ ਕਿ ਇਸ ਸਮੇਂ ਉਨ੍ਹਾਂ ਦੇ ਪਰਿਵਾਰ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਵਿੱਚ ਕੋਈ ਅਲੋਕਾਰੀ ਜਾਂ ਖਾਸ ਗੱਲ ਨਹੀਂ ਹੈ। ਕਈ ਕੈਨੇਡੀਅਨਜ਼ ਤੇ ਦੁਨੀਆਂ ਭਰ ਦੇ ਕਈ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਲੰਘਣਾ ਪੈ ਰਿਹਾ ਹੈ। ਇਸ ਐਕਸਪੋਜ਼ਰ ਦਾ ਪਤਾ ਲੱਗਦਿਆਂ ਹੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨੇ ਆਖਿਆ ਸੀ ਕਿ ਉਨ੍ਹਾਂ ਦਾ ਰੈਪਿਡ ਐਂਟੀਜਨ ਟੈਸਟ ਨੈਗੇਟਿਵ ਆਇਆ ਹੈ। ਟਰੂਡੋ ਦੀ ਪੂਰੀ ਵੈਕਸੀਨੇਸ਼ਨ ਹੋ ਚੁੱਕੀ ਹੈ ਤੇ ਉਨ੍ਹਾਂ ਨੂੰ 4 ਜਨਵਰੀ ਨੂੰ ਬੂਸਟਰ ਸ਼ੌਟ ਵੀ ਲੱਗਿਆ ਸੀ। ਉਨ੍ਹਾਂ ਸਾਰੇ ਕੈਨੇਡੀਅਨਜ਼ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …