23.3 C
Toronto
Sunday, October 5, 2025
spot_img
Homeਪੰਜਾਬਮੁਹੰਮਦ ਮੁਸਤਫਾ ਫਿਰ ਵਿਵਾਦਾਂ ’ਚ

ਮੁਹੰਮਦ ਮੁਸਤਫਾ ਫਿਰ ਵਿਵਾਦਾਂ ’ਚ

ਮੁਸਤਫ਼ਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੱਸਿਆ ਕਿਤਾਬ
ਮਾਲੇਰਕੋਟਲਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਇਕ ਵਾਰ ਫਿਰ ਵਿਵਾਦਾਂ ’ਚ ਘਿਰ ਗਏ ਹਨ। ਮੁਸਤਫਾ ਨੇ ਮਾਲੇਰਕੋਟਲਾ ’ਚ ਇਕ ਚੋਣ ਰੈਲੀ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਤੱਕ ਕਹਿ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਉਂਦੇ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁੱਸੇ ’ਚ ਆ ਗਈ ਅਤੇ ਉਨ੍ਹਾਂ ਮੁਸਤਫਾ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਜਨਤਕ ਤੌਰ ’ਤੇ ਮੁਆਫ਼ੀ ਨਾ ਮੰਗੀ ਤਾਂ ਮੁਸਤਫਾ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਦੇ ਗੁਰੂ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਚ ਸਾਰੇ ਧਰਮਾਂ ਦੇ ਲੋਕਾਂ ਦੀ ਅਥਾਹ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਮੁਹੰਮਦ ਮੁਸਤਫ਼ਾ ਦੇ ਵਿਵਾਦਤ ਬੋਲਾਂ ਦੇ ਕਾਰਨ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਧਿਆਨ ਰਹੇ ਕਿ ਮੁਹੰਮਦ ਮੁਸਤਫ਼ਾ ਇਸ ਤੋਂ ਪਹਿਲਾਂ ਹਿੰਦੂ ਭਾਈਚਾਰੇ ਖਿਲਾਫ਼ ਵੀ ਵਿਵਾਦ ਟਿੱਪਣੀਆਂ ਕਰ ਚੁੱਕੇ ਹਨ।

RELATED ARTICLES
POPULAR POSTS