Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 2279 ਉਮੀਦਵਾਰ ਚੋਣ ਮੈਦਾਨ

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 2279 ਉਮੀਦਵਾਰ ਚੋਣ ਮੈਦਾਨ

ਬਾਦਲ, ਕੈਪਟਨ, ਸਿੱਧੂ, ਮਜੀਠੀਆ ਤੇ ਭਗਵੰਤ ਮਾਨ ਵੀ ਚੋਣ ਅਖਾੜੇ ’ਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ’ਚ ਆਪਣੀ ਕਿਸਮਤ ਅਜਮਾਉਣ ਲਈ 2279 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਦਾਖਲ ਕੀਤੇ ਗਏ ਹਨ। ਹੁਣ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ ਅਤੇ 4 ਫਰਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ, ਜਿਸ ਤੋਂ ਬਅਦ ਚੋਣ ਅਖਾੜੇ ’ਚ ਨਿੱਤਰੇ ਉਮੀਦਵਾਰਾਂ ਦੀ ਫਾਈਨਲ ਸੂਚੀ ਜਾਰੀ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਸਭ ਤੋਂ ਵੱਧ 931 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਤੋਂ ਪਹਿਲਾਂ 5 ਦਿਨਾਂ ਦੌਰਾਨ 1348 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਜਿਨ੍ਰਾਂ ’ਚ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਭਗਵੰਤ ਮਾਨ ਆਦਿ ਦੇ ਨਾਮ ਸ਼ਾਮਲ ਹਨ। ਇਨ੍ਹਾਂ ਵਿਧਾਨ ਸਭਾ ਚੋਣਾਂ ’ਚ ਕਈ ਵੱਡੇ ਚਿਹਰੇ ਵੀ ਚੋਣ ਮੈਦਾਨ ਵਿਚ ਨਿੱਤਰੇ ਹਨ ਜਿਨ੍ਹਾਂ ਵਿਚ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਹਲਕੇ ਤੋਂ 6ਵੀਂ ਵਾਰ ਚੋਣ ਲੜ ਰਹੇ ਹਨ ਜਦਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ, ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਨਿੱਤਰੇ ਹਨ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਜਲਾਲਾਬਾਦ, ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਧੂਰੀ ਤੋਂ ਚੋਣ ਲੜ ਰਹੇ ਹਨ ਜਦਕਿ ਅੰਮਿ੍ਰਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ਼ ਬਿਕਰਮ ਮਜੀਠੀਆ ਦੇ ਚੋਣ ਮੈਦਾਨ ਵਿਚ ਆਉਣ ਨਾਲ ਇਹ ਸੀਟ ਪੰਜਾਬ ਦੀ ਸਭ ਤੋਂ ਵੱਧ ਹੌਟ ਸੀਟ ਬਣ ਗਈ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ …