ਕਿਹਾ : ਮੇਰੇ ਹੱਕ 79 ਵਿਚੋਂ 42 ਕਾਂਗਰਸੀ ਵਿਧਾਇਕਾਂ ਨੇ ਪਾਈ ਸੀ ਵੋਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਵੱਡਾ ਖੁਲਾਸਾ ਕੀਤਾ ਹੈ। ਜਾਖੜ ਨੇ ਕਿਹਾ ਕਿ ਸਤੰਬਰ 2021 ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਵੋਟਿੰਗ ਕਰਵਾਈ ਸੀ। ਜਿਸ ਵਿਚ 79 ਵਿਧਾਇਕਾਂ ਵਿਚੋਂ 42 ਵਿਧਾਇਕ ਉਨ੍ਹਾਂ ਦੇ ਹੱਕ ਸਨ। ਜਾਖੜ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦਾ ਸਿਰਫ ਦੋ ਵਿਧਾਇਕਾਂ ਨੇ ਹੀ ਸਮਰਥਨ ਕੀਤਾ ਸੀ ਅਤੇ ਇਸਦੇ ਬਾਵਜੂਦ ਵੀ ਚੰਨੀ ਸੀਐਮ ਬਣੇ ਗਏ। ਸੁਨੀਲ ਜਾਖੜ ਨੇ ਪਹਿਲੀ ਵਾਰ ਇਹ ਗੱਲ ਕਾਂਗਰਸੀ ਉਮੀਦਵਾਰ ਦੇ ਚੋਣ ਪ੍ਰਚਾਰ ਦੌਰਾਨ ਕਹੀ।
ਜਾਖੜ ਨੇ ਕਿਹਾ ਕਿ ਹਾਈਕਮਾਂਡ ਵਲੋਂ ਕਰਵਾਈ ਗਈ ਵੋਟਿੰਗ ਦੌਰਾਨ 16 ਵਿਧਾਇਕਾਂ ਨੇ ਸੁਖਜਿੰਦਰ ਰੰਧਾਵਾ ਅਤੇ 12 ਵਿਧਾਇਕਾਂ ਨੇ ਪਰਨੀਤ ਕੌਰ ਨੂੰ ਵੋਟ ਪਾਈ ਸੀ। ਇਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਦੇ ਨਾਮ ਨੂੰ ਸਿਰਫ 6 ਵਿਧਾਇਕਾਂ ਨੇ ਸਹਿਮਤੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕਾਂਗਰਸ ਦਾ ਸੀਐਮ ਚਿਹਰਾ ਐਲਾਨ ਹੋਣ ਤੋਂ ਪਹਿਲਾਂ ਜਾਖੜ ਦੇ ਇਸ ਬਿਆਨ ਨਾਲ ਕਾਂਗਰਸ ’ਚ ਖਲਬਲੀ ਮਚ ਗਈ ਹੈ। ਜਾਖੜ ਨੇ ਇਹ ਵੀ ਕਿਹਾ ਕਿ ਸੀਐਮ ਨਾ ਬਣ ਸਕਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਡਿਪਟੀ ਸੀਐਮ ਅਹੁਦੇ ਦੀ ਪੇਸ਼ਕਸ਼ ਕੀਤੀ ਸੀ, ਹਾਲਾਂਕਿ ਜਾਖੜ ਵਿਧਾਇਕ ਵੀ ਨਹੀਂ ਹਨ। ਹੁਣ ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਕਿ ਭਾਵੇਂ ਜਾਖੜ ਇਸ ਵਾਰ ਚੋਣ ਨਹੀਂ ਲੜ ਰਹੇ, ਫਿਰ ਵੀ ਉਹ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਸੀਐਮ ਚਿਹਰਾ ਹੋ ਸਕਦੇ ਹਨ।
Check Also
ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ
ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ …