23.3 C
Toronto
Sunday, October 5, 2025
spot_img
Homeਪੰਜਾਬਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਿਲੀ ਮਾਨਤਾ

ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਿਲੀ ਮਾਨਤਾ

ਬਲਬੀਰ ਸਿੰਘ ਰਾਜੇਵਾਲ ਨੇ ਇਸ ਨੂੰ ਕਿਸਾਨਾਂ ਦੀ ਜਿੱਤ ਦੱਸਿਆ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਾਨਤਾ ਦੇ ਦਿੱਤੀ ਗਈ ਹੈ। ਪਰ ਅਜੇ ਤੱਕ ਕੋਈ ਵੀ ਚੋਣ ਨਿਸ਼ਾਨ ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਮੋਰਚੇ ਨੂੰ ਜਾਰੀ ਨਹੀਂ ਕੀਤਾ ਗਿਆ। ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਦੀ ਮਾਨਤਾ ਮਿਲਣੀ, ਕਿਸਾਨਾਂ ਦੀ ਵੱਡੀ ਜਿੱਤ ਹੈ। ਧਿਆਨ ਰਹੇ ਬਲਬੀਰ ਸਿੰਘ ਰਾਜੇਵਾਲ ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਹਨ ਅਤੇ ਉਹ ਸਮਰਾਲਾ ਹਲਕੇ ਤੋਂ ਪੰਜਾਬ ਵਿਧਾਨ ਸਭਾ ਲਈ ਚੋਣ ਲੜ ਰਹੇ ਹਨ।
ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ 1 ਫਰਵਰੀ ਨੂੰ ਪੰਜਾਬ ’ਚ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ ਤੇ ਸ਼ਾਮ ਤੱਕ ਸੰਯੁਕਤ ਸਮਾਜ ਮੋਰਚਾ ਨੂੰ ਮਾਨਤਾ ਨਹੀਂ ਸੀ ਅਤੇ ਚੋਣ ਨਿਸ਼ਾਨ ਵੀ ਅਲਾਟ ਨਹੀਂ ਹੋਇਆ ਸੀ। ਇਸ ਨੂੰ ਦੇਖਦਿਆਂ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰਾਂ ਨੇ ਆਜ਼ਾਦ ਤੌਰ ’ਤੇ ਨਾਮਜ਼ਦਗੀ ਪਰਚੇ ਭਰ ਦਿੱਤੇ ਸਨ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦੀ ਪਾਰਟੀ ਸੰਯੁਕਤ ਸੰਘਰਸ਼ ਮੋਰਚਾ ਨਾਲ ਸੰਯੁਕਤ ਸਮਾਜ ਮੋਰਚਾ ਦਾ ਚੋਣ ਗਠਜੋੜ ਹੈ ਅਤੇ ਇਸ ਗਠਜੋੜ ਤਹਿਤ ਚਡੂਨੀ ਦੀ ਪਾਰਟੀ ਪੰਜਾਬ ਵਿਚ 10 ਸੀਟਾਂ ’ਤੇ ਚੋਣ ਲੜ ਰਹੀ ਹੈ।

RELATED ARTICLES
POPULAR POSTS