Breaking News
Home / ਭਾਰਤ / ਨਵਜੋਤ ਸਿੱਧੂ ਨੂੰ ਰੋਡ ਰੇਜ਼ ਮਾਮਲੇ ’ਚ ਰਾਹਤ

ਨਵਜੋਤ ਸਿੱਧੂ ਨੂੰ ਰੋਡ ਰੇਜ਼ ਮਾਮਲੇ ’ਚ ਰਾਹਤ

ਸੁਪਰੀਮ ਕੋਰਟ ਨੇ ਸੁਣਵਾਈ 25 ਫਰਵਰੀ ਤੱਕ ਕੀਤੀ ਮੁਲਤਵੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਾਲ 1988 ਦੇ ਰੋਡ ਰੇਜ ਮਾਮਲੇ ’ਚ ਸੁਣਵਾਈ ਸੁਪਰੀਮ ਕੋਰਟ ਨੇ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਨਾਲ ਕਾਂਗਰਸੀ ਆਗੂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਾਲ 2018 ਵਿੱਚ ਸਿੱਧੂ ਨੂੰ ਸਿਰਫ਼ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਪੀੜਤ ਧਿਰ ਨੇ ਮੁੜ ਪਟੀਸ਼ਨ ਦਾਇਰ ਕੀਤੀ ਸੀ। ਧਿਆਨ ਰਹੇ ਕਿ ਇਹ ਮਾਮਲਾ ਦਸੰਬਰ 1988 ਦਾ ਹੈ। ਪਟਿਆਲਾ ’ਚ ਕਾਰ ’ਤੇ ਜਾਂਦੇ ਸਮੇਂ ਸਿੱਧੂ ਦੀ ਬਜ਼ੁਰਗ ਗੁਰਨਾਮ ਸਿੰਘ ਨਾਲ ਟੱਕਰ ਹੋ ਗਈ ਸੀ ਅਤੇ ਗੁੱਸੇ ’ਚ ਆਏ ਸਿੱਧੂ ਨੇ ਬਜ਼ੁਰਗ ਨੂੰ ਮੁੱਕਾ ਮਾਰ ਦਿੱਤਾ, ਜਿਸ ਤੋਂ ਬਾਅਦ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਪਟਿਆਲਾ ਪੁਲਿਸ ਨੇ ਸਿੱਧੂ ਅਤੇ ਉਸ ਦੇ ਦੋਸਤ ਰੁਪਿੰਦਰ ਸਿੰਘ ਖਿਲਾਫ ਗ਼ੈਰ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ। ਸਿੱਧੂ ਨੂੰ ਸਾਲ 1999 ਵਿੱਚ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ ਪਰ ਪੰਜਾਬ ਹਰਿਆਣਾ ਹਾਈਕੋਰਟ ਨੇ ਸਾਲ 2006 ਵਿੱਚ ਇਸ ਕੇਸ ਵਿੱਚ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਸਿੱਧੂ ਉਦੋਂ ਅੰਮਿ੍ਰਤਸਰ ਤੋਂ ਭਾਜਪਾ ਦੇ ਸੰਸਦ ਮੈਂਬਰ ਸਨ। ਸਜ਼ਾ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਸਿੱਧੂ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …