Breaking News
Home / ਪੰਜਾਬ / ‘ਗੁਰੂ’ ਨੇ ਛੱਡਿਆ ਬਾਦਲਾਂ ਦਾ ਸਾਥ

‘ਗੁਰੂ’ ਨੇ ਛੱਡਿਆ ਬਾਦਲਾਂ ਦਾ ਸਾਥ

ਦਰਬਾਰਾ ਸਿੰਘ ਗੁਰੂ ਕਾਂਗਰਸ ਪਾਰਟੀ ਵਿਚ ਹੋ ਸਕਦੇ ਨੇ ਸ਼ਾਮਲ
ਤਪਾ ਮੰਡੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ, ਉਥੇ ਹੀ ਦਲ ਬਦਲੀਆਂ ਦਾ ਦੌਰ ਵੀ ਪੂਰੇ ਜ਼ੋਬਨ ’ਤੇ ਹੈ। ਜਿਸ ਵੀ ਦਾਅਵੇਦਾਰ ਵਿਅਕਤੀ ਨੂੰ ਉਸ ਦੀ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਜਾਂਦੀ ਉਹ ਛਾਲ ਮਾਰ ਕੇ ਦੂਜੀ ਪਾਰਟੀ ਵਿਚ ਜਾ ਵੜਦਾ ਹੈ। ਇਸੇ ਲੜੀ ਤਹਿਤ ਹਲਕਾ ਭਦੌੜ ਤੋਂ ਚੋਣ ਲੜ ਚੁੱਕੇ ਸਾਬਕਾ ਪਿ੍ਰੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਭਰੋਸੇਯੋਗ ਸੂਤਰਾਂ ਮਿਲੀ ਜਾਣਕਾਰੀ ਅਨਸਾਰ ਪਤਾ ਲੱਗਿਆ ਹੈ ਕਿ ਦਰਬਾਰਾ ਸਿੰਘ ਗੁਰੂ ਭਲਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜਰੀ ’ਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਧਿਆਨ ਰਹੇ ਕਿ ਦਰਬਾਰਾ ਸਿੰਘ ਗੁਰੂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਦੋ ਵਾਰ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ ਪ੍ਰੰਤੂ ਉਨ੍ਹਾਂ ਨੂੰ ਦੋਵੇਂ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਟਿਕਟ ਨਹੀਂ ਦਿੱਤੀ ਸੀ, ਜਿਸ ਦੇ ਚਲਦਿਆਂ ਉਹ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ ਅਤੇ ਗੁਰੂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਹੋਰਨਾਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣੇ ਅਸਤੀਫ਼ੇ ਦੀ ਕਾਪੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤੀ ਹੈ।

Check Also

ਅਮਰੀਕਾ ਤੇ ਬਿ੍ਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ 

ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ …