Breaking News
Home / ਪੰਜਾਬ / ਮਨਜਿੰਦਰ ਸਿਰਸਾ ਨੇ ਚੰਨੀ ਸਰਕਾਰ ’ਤੇ ਚੁੱਕੇ ਸਵਾਲ

ਮਨਜਿੰਦਰ ਸਿਰਸਾ ਨੇ ਚੰਨੀ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਕਾਂਗਰਸ ਨੇ ਸਿਰਫ਼ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਹੀ ਤਿਆਰ ਕਰਵਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇਕ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਚੰਨੀ ਸਰਕਾਰ ’ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਸਿਰਫ਼ ਲੁੱਟਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਅਜਿਹੀ ਸਰਕਾਰ ਦੀ ਲੋੜ ਹੈ, ਜਿਸ ਦਾ ਆਪਣਾ ਨਿੱਜੀ ਕੋਈ ਹਿਤ ਨਾ ਹੋਵੇ। ਉਨ੍ਹਾਂ ਪੰਜਾਬ ਦੇ ਲੋਕਾਂ ਅਪੀਲ ਕੀਤੀ ਕਿ ਉਹ ਇਸ ਵਾਰ ਸੋਚ ਸਮਝ ਕੇ ਵੋਟ ਪਾਉਣ, ਕਿਉਂਕਿ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਵਾਅਦੇ ਸਿਰਫ਼ ਝੂਠ ’ਤੇ ਹੀ ਟਿਕੇ ਹੋਏ ਹਨ। ਇਸ ਮੌਕੇ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਿਰਫ਼ ਭਾਜਪਾ ਸਰਕਾਰ ਹੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾ ਸਕਦੀ। ਉਨ੍ਹਾਂ ਸਿੱਧੂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਿੱਧੂ ਹਰ ਵੇਲੇ ਕਹਿੰਦੇ ਰਹਿੰਦੇ ਹਨ ਕਿ ਜਿੱਤੇਗਾ ਪੰਜਾਬ ਪ੍ਰੰਤੂ ਸੱਚਾਈ ਤਾਂ ਇਹ ਹੈ ਕਿ ਪੰਜਾਬ ਤਾਂ ਕਦੇ ਹਾਰਿਆ ਹੀ ਨਹੀਂ ਸਗੋਂ ਹਮੇਸ਼ਾ ਜਿੱਤਿਆ ਹੈ ਅਤੇ ਜਿੱਤਦਾ ਹੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਤਾਂ ਹਮੇਸ਼ਾ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਹੀ ਤਿਆਰ ਕਰਵਾਈ ਨੇ ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਕਾਲੀਆਂ ਸੂਚੀਆਂ ਨੂੰ ਖਤਮ ਕੀਤਾ ਹੈ ਅਤੇ ਹਮੇਸ਼ਾ ਸਿੱਖਾਂ ਨੂੰ ਗਲੇ ਲਗਾਇਆ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ਨੂੰ ਬੇਰੁਜ਼ਗਾਰੀ, ਨਸ਼ਾ, ਮਾਫ਼ੀਆ ਰਾਜ ਅਤੇ ਕਰਜ਼ੇ ਤੋਂ ਮੁਕਤ ਕਰਨ ਲਈ ਮਜ਼ਬੂਤ ਸਰਕਾਰ ਚਾਹੀਦੀ ਹੈ ਅਤੇ ਉਹ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਦੇ ਸਕਦੀ ਹੈ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …