Breaking News
Home / ਪੰਜਾਬ / ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ

ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ

ਇਕ ਹਫ਼ਤੇ ਲਈ ਗਿ੍ਰਫ਼ਤਾਰੀ ’ਤੇ ਲਗਾਈ ਰੋਕ
ਲੁਧਿਆਣਾ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜਿਨਾਹ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਦੇ ਚਲਦਿਆਂ ਕੋਰਟ ਨੇ ਬੈਂਸ ਦੀ ਗਿ੍ਰਫ਼ਤਾਰੀ ’ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਚ ਹਲਫਨਾਮਾ ਦਾਖਲ ਕਰਨ ਲਈ ਕਿਹਾ ਹੈ ਅਤੇ ਹੁਣ ਇਸ ਮਾਮਲੇ ਨੂੰ ਲੈ ਕੇ ਕੋਰਟ ’ਚ ਅਗਲੀ ਸੁਣਵਾਈ ਇਕ ਹਫ਼ਤੇ ਬਾਅਦ ਹੋਵੇਗੀ। ਧਿਆਨ ਰਹੇ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਅਦਾਲਤ ਵੱਲੋਂ ਜਾਰੀ ਕੀਤੇ ਗਿ੍ਰਫ਼ਤਾਰੀ ਵਾਰੰਟ ਦੇ ਖਿਲਾਫ਼ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਲੁਧਿਆਣਾ ਦੀ ਅਦਾਲਤ ਵੱਲੋਂ ਉਨ੍ਹਾਂ ਨੂੰੂ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਤੋਂ ਇਲਾਵਾ ਜਬਰ ਜਿਨਾਹ ਦੇ ਮਾਮਲੇ ’ਚ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪ੍ਰੰਤੂ ਉਹ ਪੇਸ਼ ਨਹੀਂ ਹੋਏ ਸਨ। ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਖਿਲਾਫ਼ ਗਿ੍ਰਫ਼ਤਾਰੀ ਵਾਰੰਟ ਜਾਰੀ ਕੀਤੇ ਸਨ।

Check Also

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ …