ਪੰਜ ਰਾਜਾਂ ’ਚ ਭਾਜਪਾ ਨੂੰ ਸਿਆਸੀ ਸਜ਼ਾ ਦੇਣ ਵਾਲਾ ਪੋਸਟਰ ਕੀਤਾ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਨੇ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ’ਚ ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਨੂੰ ਸਬਕ ਸਿਖਾਇਆ ਜਾਵੇ। ਕਿਸਾਨ ਮੋਰਚੇ ਨੇ ਭਾਜਪਾ ਨੂੰ ਸਬਕ ਸਿਖਾਉਣ ਵਾਲਾ ਇਕ ਪੋਸਟਰ ਵੀ ਜਾਰੀ ਕੀਤਾ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਪੋਸਟਰ ਪੰਜ ਰਾਜਾਂ ’ਚ ਜ਼ਿਲ੍ਹਾ ਪੱਧਰ ’ਤੇ ਛਪਵਾ ਵੰਡਿਆਂ ਜਾਵੇਗਾ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਭਾਰਤੀ ਜਨਤਾ ਪਾਰਟੀ ਨੂੰ ਵੋਟ ਨਾ ਪਾਈ ਜਾਵੇ। ਇਸ ਮੌਕੇ ਬੋਲਦਿਆਂ ਕਿਸਾਨ ਆਗੂ ਹਨਨ ਮੌਲਾ ਨੇ ਕਿਹਾ ਕਿ ਯੂਪੀ ਅੰਦਰ ਛੋਟੀਆਂ-ਛੋਟੀਆਂ ਮੀਟਿੰਗਾਂ ਕਰਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਜਿਹੜਾ ਪੋਸਟਰ ਕਿਸਾਨ ਆਗੂਆਂ ਵੱਲੋਂ ਜਾਰੀ ਕੀਤਾ ਗਿਆ ਹੈ, ਉਸ ਵਿਚ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਹ ਪੋਸਟਰ ਕਿਸਾਨ ਆਗੂ ਰਾਕੇਸ਼ ਟਿਕੈਤ, ਡਾ. ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ, ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਵੱਲੋਂ ਜਾਰੀ ਕੀਤਾ ਗਿਆ ਹੈ।