![](https://parvasinewspaper.com/wp-content/uploads/2022/02/Hanspal.jpg)
ਪੁੱਤਰ ਨੂੰ ਟਿਕਟ ਨਾ ਮਿਲਣ ਕਰਕੇ ਸੀ ਨਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੂੰ ਅੱਜ ਵੱਡਾ ਸਿਆਸੀ ਝਟਕਾ ਦਿੰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਐੱਚਐੱਸ ਹੰਸਪਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਹਲਕਾ ਸਾਹਨੇਵਾਲ ਤੋਂ ਆਪਣੇ ਪੁੱਤ ਲਈ ਟਿਕਟ ਮੰਗ ਰਹੇ ਸਨ। ਹੰਸਪਾਲ ਪੰਜਾਬ ’ਚ ‘ਆਪ’ ਦੇ ਸੀਐਮ ਚਿਹਰਾ ਭਗਵੰਤ ਮਾਨ ਦੀ ਮੌਜੂਦਗੀ ’ਚ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਨ। ਧਿਆਨ ਰਹੇ ਕਿ ਹਰਵਿੰਦਰ ਸਿੰਘ ਹੰਸਪਾਲ ਸਾਬਕਾ ਰਾਜ ਸਭਾ ਮੈਂਬਰ ਵੀ ਹਨ ਅਤੇ ਪੰਜਾਬ ਐਨਰਜੀ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਨਾਮਜ਼ਦਗੀਆਂ ਭਰਨ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ। ਇਸਦੇ ਚੱਲਦਿਆਂ ਜਿਹੜੇ ਆਗੂਆਂ ਨੂੰ ਜਾਂ ਉਨ੍ਹਾਂ ਦੇ ਪੁੱਤਰਾਂ ਨੂੰ ਪਾਰਟੀ ਨੇ ਟਿਕਟਾਂ ਨਹੀਂ ਦਿੱਤੀਆਂ, ਉਹ ਹੁਣ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ। ਇਹ ਵਿਅਕਤੀ ਹੁਣ ਉਸ ਪਾਰਟੀ ਨੂੰ ਹਰਾਉਣ ਦਾ ਯਤਨ ਕਰਨਗੇ, ਪਹਿਲਾਂ ਜਿਸ ਪਾਰਟੀ ਵਿਚ ਉਹ ਖੁਦ ਰਹੇ ਹਨ।