ਕਿਹਾ : ਦਿੱਲੀ ‘ਚ ਮਹਿਲਾ ਦੀ ਬੇਰਹਿਮੀ ਨਾਲ ਕੁੱਟਮਾਰ ਸਬੰਧੀ ਵੀਡੀਓ ਨੇ ਸਮਾਜ ਦੇ ਭੱਦੇ ਚਿਹਰੇ ਨੂੰ ਬੇਨਕਾਬ ਕੀਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਇਕ ਕੌੜਾ ਸੱਚ ਹੈ ਕਿ ਬਹੁਤ ਸਾਰੇ ਭਾਰਤੀ ਵਿਅਕਤੀ ਮਹਿਲਾਵਾਂ ਨੂੰ ਇਨਸਾਨ ਨਹੀਂ ਸਮਝਦੇ ਹਨ।
ਉਨ੍ਹਾਂ ਕਿਹਾ ਕਿ ਇਕ 20 ਸਾਲਾ ਮਹਿਲਾ ਨੂੰ ਬੇਰਹਿਮੀ ਨਾਲ ਕੁੱਟਣ ਦੀ ਵੀਡੀਓ ਨੇ ਸਮਾਜ ਦੇ ਕਾਫੀ ਭੱਦੇ ਚਿਹਰੇ ਨੂੰ ਬੇਨਕਾਬ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਪੂਰਬੀ ਦਿੱਲੀ ਵਿਚ ਇਕ 20 ਸਾਲਾ ਮਹਿਲਾ ਨੂੰ ਕਥਿਤ ਤੌਰ ‘ਤੇ ਅਗਵਾ ਕੀਤੇ ਜਾਣ ਤੋਂ ਬਾਅਦ ਉਸ ਨਾਲ ਜਬਰ-ਜਨਾਹ ਕਰਨ ਅਤੇ ਹਮਲਾਵਰਾਂ ਵੱਲੋਂ ਪੀੜਤਾ ਨੂੰ ਬਿਨਾ ਕੱਪੜਿਆਂ ਤੋਂ ਘੁਮਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵੱਡੀ ਪੱਧਰ ‘ਤੇ ਵਾਇਰਲ ਹੋਈਆਂ ਹਨ।
ਰਾਹੁਲ ਨੇ ਟਵਿੱਟਰ ‘ਤੇ ਕਿਹਾ ਕਿ ਇਕ 20 ਸਾਲਾ ਮਹਿਲਾ ਨੂੰ ਬੇਰਹਿਮੀ ਨਾਲ ਕੁੱਟਣ ਸਬੰਧੀ ਵੀਡੀਓ ਨੇ ਸਾਡੇ ਸਮਾਜ ਦਾ ਬਹੁਤ ਭੱਦਾ ਚਿਹਰਾ ਬੇਨਕਾਬ ਕੀਤਾ ਹੈ। ਕੌੜਾ ਸੱਚ ਇਹ ਹੈ ਕਿ ਕਈ ਭਾਰਤੀ ਵਿਅਕਤੀ ਮਹਿਲਾਵਾਂ ਨੂੰ ਇਨਸਾਨ ਨਹੀਂ ਸਮਝਦੇ। ਇਸ ਕੌੜੇ ਸੱਚ ਨੂੰ ਸਵੀਕਾਰ ਕਰਨਾ ਹੋਵੇਗਾ ਅਤੇ ਇਸ ਦਾ ਵਿਰੋਧ ਕਰਨਾ ਹੋਵੇਗਾ। ਮਹਿਲਾ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਸ ਨੂੰ ਜਨਤਕ ਤੌਰ ‘ਤੇ ਸ਼ਰਮਸਾਰ ਕਰਨ ਦੇ ਆਰੋਪ ਹੇਠ ਅੱਠ ਮਹਿਲਾਵਾਂ ਸਣੇ ਗਿਆਰਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਪਿਛਲੇ ਸਾਲ ਨਵੰਬਰ ਮਹੀਨੇ ਵਿਚ ਇਕ ਲੜਕੇ ਨੇ ਖ਼ੁਦਕੁਸ਼ੀ ਕਰ ਲਈ ਸੀ ਅਤੇ ਹੁਣ ਉਸ ਦਾ ਪਰਿਵਾਰ ਪੀੜਤਾ ਨੂੰ ਇਸ ਦਾ ਦੋਸ਼ੀ ਠਹਿਰਾ ਰਿਹਾ ਹੈ। ਉਨ੍ਹਾਂ ਦਾ ਆਰੋਪ ਹੈ ਕਿ ਇਸ ਲੜਕੀ ਕਰਕੇ ਉਨ੍ਹਾਂ ਦੇ ਲੜਕੇ ਨੇ ਖ਼ੁਦਕੁਸ਼ੀ ਵਰਗਾ ਕਦਮ ਉਠਾਇਆ।ਉਸ ਕੋਲੋਂ ਬਦਲਾ ਲੈਣ ਲਈ ਪਰਿਵਾਰ ਨੇ ਲੜਕੀ ਨੂੰ ਅਗਵਾ ਕਰ ਲਿਆ। ਉਹ ਲੜਕੀ ਨੂੰ ਸਬਕ ਸਿਖਾਉਣਾ ਚਾਹੁੰਦੇ ਸਨ।
ਨਰਿੰਦਰ ਮੋਦੀ ਸਰਕਾਰ ਨੇ ਅਮੀਰਾਂ ਤੇ ਗਰੀਬਾਂ ਲਈ ਦੋ ਹਿੰਦੁਸਤਾਨ ਬਣਾਏ : ਰਾਹੁਲ
ਨਵੀਂ ਦਿੱਲੀ : ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਪੇਸ਼ ਧੰਨਵਾਦ ਮਤੇ ‘ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਕਥਿਤ ਦੋ ਹਿੰਦੁਸਤਾਨ ਬਣ ਗਏ ਹਨ, ਜਿਸ ਵਿੱਚੋਂ ਇਕ ਅਮੀਰਾਂ ਅਤੇ ਦੂਜਾ ਗਰੀਬਾਂ ਲਈ ਹੈ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਦੌਰਾਨ ਰਾਸ਼ਟਰਪਤੀ ਦੇ ਭਾਸ਼ਣ ਵਿੱਚ ਮੁਲਕ ਨੂੰ ਦਰਪੇਸ਼ ਚੁਣੌਤੀਆਂ ਦਾ ਕੋਈ ਜ਼ਿਕਰ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਸ਼ਣ ਵਿੱਚ ਕਈ ਰਣਨੀਤਕ ਮਸਲਿਆਂ ਨੂੰ ਛੋਹਿਆ ਹੀ ਨਹੀਂ ਗਿਆ। ਕਈ ਅਹਿਮ ਚੁਣੌਤੀਆਂ ਦਾ ਜ਼ਿਕਰ ਨਹੀਂ ਸੀ। ਤਿੰਨ ਬੁਨਿਆਦੀ ਵਿਸ਼ਿਆਂ ਦੀ ਇਸ ਵਿੱਚ ਗੱਲ ਨਹੀਂ ਕੀਤੀ ਗਈ। ਸਭ ਤੋਂ ਅਹਿਮ ਹੈ ਕਿ ਹੁਣ ਦੋ ਭਾਰਤ ਹਨ: ਇਕ ਅਮੀਰਾਂ ਦਾ ਅਤੇ ਦੂਜਾ ਗਰੀਬਾਂ ਦਾ। ਇਨ੍ਹਾਂ ਵਿਚਾਲੇ ਖੱਪਾ ਲਗਾਤਾਰ ਵਧਦਾ ਜਾ ਰਿਹਾ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …