ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ‘ਕਾਰਪੋਰੇਟ ਦੋਸਤਾਂ ਦਾ ਬਜਟ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿਚ ਦੇਸ਼ ਦੇ ਆਮ ਲੋਕਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਬਜਟ ਰਾਹੀਂ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਆਪਣੇ ‘ਕਾਰਪੋਰੇਟ ਦੋਸਤਾਂ’ ਨੂੰ ਖੁਸ਼ ਕੀਤਾ ਗਿਆ ਹੈ। ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਲਈ ਇਸ ਬਜਟ ਵਿਚ ਕੋਈ ਰਾਹਤ ਨਹੀਂ ਹੈ, ਜੋ ਭਾਜਪਾ ਸਰਕਾਰ ਦੀ ਪੰਜਾਬ ਤੇ ਕਿਸਾਨਾਂ ਪ੍ਰਤੀ ਨਫ਼ਰਤ ਦਾ ਪ੍ਰਗਟਾਵਾ ਹੈ।
Check Also
ਭਾਰਤ 2024 ‘ਚ ਵਿਸ਼ਵ ਦਾ ਪੰਜਵਾਂ ਸਭ ਤੋਂ ਪ੍ਰਦੂਸ਼ਿਤ ਮੁਲਕ ਬਣਿਆ
ਪੰਜਾਬ ਦਾ ਮੁੱਲਾਂਪੁਰ ਤੇ ਹਰਿਆਣਾ ਦੇ ਫਰੀਦਾਬਾਦ ਤੇ ਗੁਰੂਗ੍ਰਾਮ ਵੀ ਪ੍ਰਦੂਸ਼ਿਤ ਸ਼ਹਿਰਾਂ ‘ਚ ਸ਼ਾਮਲ ਨਵੀਂ …