ਟੋਰਾਂਟੋ/ਬਿਊਰੋ ਨਿਊਜ਼ : ਸਾਡੀ ਲਿਬਰਲ ਸਰਕਾਰ ਕੈਨੇਡੀਅਨ ਇਮੀਗ੍ਰੇਸ਼ਨ ਸਿਸਟਮ ਦਾ ਆਧੁਨਿਕੀਕਰਨ ਕਰਨ ਲਈ ਜ਼ੋਰ ਲਾ ਰਹੀ ਹੈ। ਇਹ ਗੱਲ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਆਖੀ। ਬਰੈਂਪਟਨ ਨੌਰਥ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਵੱਲੋਂ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਕੈਨੇਡਾ ਲਈ ਤੇਜ਼ ਪ੍ਰੋਸੈਸਿੰਗ ਟਾਈਮ ਤੇ ਕਲਾਇੰਟ ਨੂੰ ਦਿੱਤੇ ਜਾਣ ਵਾਲੇ ਬਿਹਤਰ ਸਹਿਯੋਗ ਦੀ ਪੈਰਵੀ ਕੀਤੀ ਜਾ ਰਹੀ ਹੈ। ਸਹੋਤਾ ਨੇ ਆਖਿਆ ਕਿ ਇਮੀਗ੍ਰੇਸ਼ਨ ਕੈਨੇਡੀਅਨ ਅਰਥਚਾਰੇ ਦਾ ਇੰਜਣ ਹੈ, ਇਹ ਲੇਬਰ ਦੀ ਘਾਟ ਨੂੰ ਖ਼ਤਮ ਕਰਨ ਤੇ ਸਾਡੀਆਂ ਕਮਿਊਨਿਟੀਜ਼ ਨੂੰ ਪੱਲਰਣ ਵਿੱਚ ਮਦਦ ਕਰਦੀ ਹੈ। ਉਨ੍ਹਾਂ ਆਖਿਆ ਕਿ ਭਾਵੇਂ ਇੱਕਲੇ ਸਾਲ 2021 ਵਿੱਚ ਹੀ ਕੈਨੇਡਾ ਵੱਲੋਂ ਵੱਡੀ ਗਿਣਤੀ ਵਿੱਚ ਪਰਮਾਨੈਂਟ ਰੈਜ਼ੀਡੈਂਟਸ ਦਾ ਸਵਾਗਤ ਕੀਤਾ ਗਿਆ ਪਰ ਸਰਹੱਦੀ ਪਾਬੰਦੀਆਂ ਤੇ ਮਹਾਂਮਾਰੀ ਨਾਲ ਸਬੰਧਤ ਕਾਰਕਾਂ ਨੇ ਕਈ ਬਿਨੈਕਾਰਾਂ ਲਈ ਦੇਰ ਕੀਤੀ ਤੇ ਉਨ੍ਹਾਂ ਦੀਆਂ ਅਰਜ਼ੀਆਂ ਸਬੰਧੀ ਉਡੀਕ ਦੇ ਸਮੇਂ ਵਿੱਚ ਵਾਧਾ ਕੀਤਾ। ਰੂਬੀ ਸਹੋਤਾ ਨੇ ਆਖਿਆ ਕਿ ਸਾਡੇ ਇਮੀਗ੍ਰੇਸ਼ਨ ਮੰਤਰੀ ਸ਼ਾਨ ਫਰੇਜ਼ਰ ਵੱਲੋਂ ਕਲਾਇੰਟਸ ਦੇ ਤਜ਼ਰਬੇ ਵਿੱਚ ਸੁਧਾਰ ਕਰਨ ਤੇ ਇਮੀਗ੍ਰੇਸ਼ਨ ਸਿਸਟਮ ਨੂੰ ਆਧੁਨਿਕ ਰੰਗਤ ਦੇਣ ਦਾ ਐਲਾਨ ਕੀਤਾ ਗਿਆ। ਇਹ ਮਾਪਦੰਡ ਸਾਡੇ ਕਲਾਇੰਟਸ ਨੂੰ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਪੇਸ਼ ਕੀਤੇ ਗਏ ਹਨ। ਇਨ੍ਹਾਂ ਰਾਹੀਂ ਪ੍ਰੋਸੈਸਿੰਗ ਸਿਸਟਮ ਵਿੱਚ ਵੀ ਸੁਧਾਰ ਕੀਤਾ ਜਾਵੇਗਾ।
ਉਨ੍ਹਾਂ ਆਖਿਆ ਕਿ ਮਹਾਂਮਾਰੀ ਕਾਰਨ ਸਾਡੇ ਕਈ ਹੁਨਰਮੰਦ ਤੇ ਸਕਿੱਲਡ ਨਿਊਕਮਰਜ਼ ਨੂੰ ਲੰਮੀ ੳਡੀਕ ਕਰਨੀ ਪਈ। ਇਕਨੌਕਿਮ ਐਂਡ ਫਿਸਕਲ ਅਪਡੇਟ 2021 ਵਿੱਚ ਅਰਜ਼ੀਆਂ ਦੀ ਪ੍ਰੋਸੈਸਿੰਗ ਵਿੱਚ ਹੋਣ ਵਾਲੀ ਦੇਰ ਨੂੰ ਘਟਾਉਣ ਲਈ ਕੈਨੇਡਾ ਸਰਕਾਰ ਵੱਲੋਂ ਨਵੇਂ ਫੰਡਾਂ ਵਜੋਂ 85 ਮਿਲੀਅਨ ਡਾਲਰ ਦਾ ਪ੍ਰਸਤਾਵ ਰੱਖਿਆ ਗਿਆ ਹੈ।