ਧੂਰੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਲਈ ਆਪਣੇ ਹਲਕੇ ਧੂਰੀ ਵਿਖੇ ਪਹੁੰਚੇ। ਇਸ ਮੌਕੇ ਉਨਾਂ ਧੂਰੀ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੀ ਜ਼ਿੰਮੇਵਾਰੀ ਸਿਰਫ਼ 20 ਫਰਵਰੀ ਤੱਕ ਹੈ, ਉਸ ਤੋਂ ਬਾਅਦ ਮੇਰੀ ਜ਼ਿੰਮੇਵਾਰੀ ਸ਼ੁਰੂ ਹੋਵੇਗੀ। ਮਾਨ ਨੇ ਘਰਾਂ ‘ਚ ਚੁੱਲਿਆਂ ਦੀ ਅੱਗ ਬੁਝ ਗਈ ਪ੍ਰੰਤੂ ਪੰਜਾਬ ਅੰਦਰ ਸਿਵਿਆਂ ਦੀ ਅੱਗ ਨਹੀਂ ਬੁਝ ਰਹੀ ਕਿਉਂਕਿ ਆਏ ਤਿੰਨ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਮਾਰ ਕਾਰਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਮਿਲ ਰਿਹਾ, ਕਰਜ਼ੇ ‘ਚ ਡੁੱਬੀ ਕਿਸਾਨੀ ਖੁਦਕੁਸ਼ੀਆਂ ਕਰ ਰਹੀ ਹੈ। ਇਸ ਮੌਕੇ ਉਨਾਂ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੀਜੀ ਵਾਰ ਇਹ ਕਹਿ ਕੇ ਚੋਣ ਲੜ ਰਹੇ ਹਨ ਕਿ ਇਹ ਉਨਾਂ ਦੀ ਆਖਰੀ ਚੋਣ ਹੈ। ਉਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਘਰ ਬੈਠ ਕੇ ਆਪਣੀ ਸੇਵਾ ਕਰਵਾਉਣ ਉਹ ਹੁਣ ਲੋਕਾਂ ਦੀ ਸੇਵਾ ਕਰਨ ਵਾਲੀ ਨਹੀਂ ਰਹੀ। ਇਸ ਮੌਕੇ ਉਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਗੜੇ ਲਾਉਂਦੇ ਹੋਏ ਕਿ ਭਾਵੇਂ ਪ੍ਰਧਾਨ ਮੰਤਰੀ ਮੋਦੀ ਨੇ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਇਸ ਦਾ ਬਦਲਾ ਉਨਾਂ ਨੇ ਬਜਟ ਦੌਰਾਨ ਖਾਦਾਂ ‘ਤੇ ਸਬਸਿਡੀ ਘਟਾ ਕੇ ਲੈ ਲਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …