ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਕਿਉਂਕਿ ਉਹ ਪੰਜਾਬ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।
ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ 28 ਜਨਵਰੀ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੈਂ ਚੋਣ ਲੜ ਰਿਹਾ ਹਾਂ ਅਤੇ ਇਸ ਲਈ ਸੰਵਿਧਾਨਿਕ ਤੌਰ ‘ਤੇ ਮੇਰੇ ਲਈ ਅਸਤੀਫਾ ਦੇਣਾ ਜ਼ੂਰਰੀ ਸੀ। ਜ਼ਿਕਰਯੋਗ ਹੈ ਕਿ 27 ਜਨਵਰੀ ਨੂੰ ਲਾਲਪੁਰਾ ਨੂੰ ਭਾਜਪਾ ਨੇ ਰੂਪਨਗਰ ਤੋਂ ਆਪਣਾ ਉਮੀਦਵਾਰ ਐਲਾਨਿਆ ਸੀ। ਸਾਬਕਾ ਆਈ. ਪੀ. ਐਸ. ਅਧਿਕਾਰੀ ਲਾਲਪੁਰਾ ਪਿਛਲੇ ਸਾਲ ਸਤੰਬਰ ਵਿਚ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਪਹਿਲਾਂ ਭਾਜਪਾ ਦੇ ਰਾਸ਼ਟਰੀ ਬੁਲਾਰੇ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ।

