16.3 C
Toronto
Sunday, October 18, 2026
spot_img
Homeਪੰਜਾਬਸਿਮਰਜੀਤ ਬੈਂਸ ਦੀ ਗ੍ਰਿਫਤਾਰੀ 'ਤੇ ਸੁਪਰੀਮ ਕੋਰਟ ਨੇ ਇਕ ਹਫ਼ਤੇ ਲਈ ਲਗਾਈ...

ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ‘ਤੇ ਸੁਪਰੀਮ ਕੋਰਟ ਨੇ ਇਕ ਹਫ਼ਤੇ ਲਈ ਲਗਾਈ ਰੋਕ

ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ‘ਤੇ ਸੁਪਰੀਮ ਕੋਰਟ ਨੇ ਇਕ ਹਫ਼ਤੇ ਲਈ ਲਗਾਈ ਰੋਕਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜਿਨਾਹ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਦੇ ਚਲਦਿਆਂ ਕੋਰਟ ਨੇ ਬੈਂਸ ਦੀ ਗ੍ਰਿਫ਼ਤਾਰੀ ‘ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਚ ਹਲਫਨਾਮਾ ਦਾਖਲ ਕਰਨ ਲਈ ਕਿਹਾ ਹੈ ਅਤੇ ਹੁਣ ਇਸ ਮਾਮਲੇ ਨੂੰ ਲੈ ਕੇ ਕੋਰਟ ‘ਚ ਅਗਲੀ ਸੁਣਵਾਈ ਇਕ ਹਫ਼ਤੇ ਬਾਅਦ ਹੋਵੇਗੀ। ਧਿਆਨ ਰਹੇ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਅਦਾਲਤ ਵੱਲੋਂ ਜਾਰੀ ਕੀਤੇ ਗ੍ਰਿਫ਼ਤਾਰੀ ਵਾਰੰਟ ਦੇ ਖਿਲਾਫ਼ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਲੁਧਿਆਣਾ ਦੀ ਅਦਾਲਤ ਵੱਲੋਂ ਉਨ੍ਹਾਂ ਨੂੂੰ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਤੋਂ ਇਲਾਵਾ ਜਬਰ ਜਿਨਾਹ ਦੇ ਮਾਮਲੇ ‘ਚ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪ੍ਰੰਤੂ ਉਹ ਪੇਸ਼ ਨਹੀਂ ਹੋਏ ਸਨ। ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ।

 

RELATED ARTICLES
POPULAR POSTS