8.1 C
Toronto
Monday, May 11, 2026
spot_img
Homeਪੰਜਾਬਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਨਾਮਜ਼ਦਗੀਕਾਗਜ਼ ਕੀਤੇ ਦਾਖਲ

ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਨਾਮਜ਼ਦਗੀਕਾਗਜ਼ ਕੀਤੇ ਦਾਖਲ

ਜਲਾਲਾਬਾਦ/ਬਿਊਰੋ ਨਿਊਜ਼ : ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਟਰਨਿੰਗ ਅਫਸਰ ਦੇਵਦਰਸ਼ਦੀਪ ਸਿੰਘ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਕਾਗਜ਼ ਭਰੇ। ਸੁਖਬੀਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਤਹਿਸੀਲ ਕੰਪਲੈਕਸ ਪਹੁੰਚੀ। ਸੁਖਬੀਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਾਲਾਬਾਦ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਹੀ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਨੂੰ ਜਦੋਂ ਵੀ ਇਸ ਇਲਾਕੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ, ਉਨ੍ਹਾਂ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਰਹੀ ਤਾਂ ਇਸ ਵਾਰ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣੇਗੀ ਤੇ ਇਸ ਹਲਕੇ ਦਾ ਹੋਰ ਵਿਕਾਸ ਕਰਵਾਇਆ ਜਾਵੇਗਾ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਦਿੱਲੀ ਤੋਂ ਆ ਕੇ ਪੰਜਾਬ ‘ਤੇ ਰਾਜ ਕਰਨਾ ਚਾਹੁੰਦੇ ਹਨ ਪਰ ਪੰਜਾਬੀ ਅਜਿਹਾ ਨਹੀਂ ਹੋਣ ਦੇਣਗੇ।

 

RELATED ARTICLES
POPULAR POSTS