ਹਰਦੇਵ ਸਿੰਘ ਮੇਘ ਭਾਰਤੀ ਜਨਤਾ ਪਾਰਟੀ ਵਿਚ ਹੋਏ ਸ਼ਾਮਲ
ਅਬੋਹਰ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਪ੍ਰੰਤੂ ਉਸ ਤੋਂ ਪਹਿਲਾਂ ਦਲ ਬਦਲੀਆਂ ਦੌਰ ਸਿਖਰਾਂ ‘ਤੇ ਹੈ। ਇਸੇ ਕੜੀ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰਹੇ ਹਰਦੇਵ ਸਿੰਘ ਮੇਘ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਹਰਦੇਵ ਸਿੰਘ ਮੇਘ ਨੂੰ ਪਹਿਲਾਂ ਸ਼੍ਰੋਮਣੀ ਅਕਾਲੀ ਨੇ ਬੱਲੂਆਣਾ ਤੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਸੀ ਪ੍ਰੰਤੂ ਬਾਅਦ ਵਿਚ ਉਨ੍ਹਾਂ ਦੀ ਕਿਸੇ ਕਾਰਨ ਟਿਕਟ ਕੱਟ ਦਿੱਤੀ ਗਈ, ਜਿਸ ਕਾਰਨ ਉਹ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ। ਹਰਦੇਵ ਸਿੰਘ ਮੇਘ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਭਾਜਪਾ ‘ਚ ਸ਼ਾਮਲ ਹੋਏ। ਇਸ ਮੌਕੇ ਸ਼ੇਖਾਵਤ ਨੇ ਕਿਹਾ ਕਿ ਮੇਘ ਹੁਰਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇ। ਇਸ ਮੌਕੇ ਹਰਦੇਵ ਸਿੰਘ ਮੇਘ ਨੇ ਕਿਹਾ ਕਿ ਬੱਲੂਆਣਾ ਵਿਧਾਨ ਸਭਾ ਹਲਕੇ ਅੰਦਰ ਭਾਜਪਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਉਹ ਪੂਰੀ ਮਿਹਨਤ ਕਰਨਗੇ।

