Breaking News
Home / ਪੰਜਾਬ / ਰਾਹੁਲ ਗਾਂਧੀ ‘ਤੇ ਬਰਸੇ ਰੱਖਿਆ ਮੰਤਰੀ ਰਾਜਨਾਥ ਸਿੰਘ

ਰਾਹੁਲ ਗਾਂਧੀ ‘ਤੇ ਬਰਸੇ ਰੱਖਿਆ ਮੰਤਰੀ ਰਾਜਨਾਥ ਸਿੰਘ

ਕਿਹਾ : ਰਾਹੁਲ ਗਾਂਧੀ ਨੂੰ ਇਤਿਹਾਸ ਬਾਰੇ ਕੋਈ ਜਾਣਕਾਰੀ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਹੁਸ਼ਿਆਰਪੁਰ ‘ਚ ਇਕ ਚੋਣ ਰੈਲੀ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ‘ਤੇ ਖੂਬ ਬਰਸੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸੰਸਦ ਵਿਚ ਜੋ ਕਿਹਾ ਉਸ ਨਾਲ ਉਨ੍ਹਾਂ ਬੇਹੱਦ ਦੁੱਖ ਪਹੁੰਚਿਆ ਹੈ। ਰਾਹੁਲ ਗਾਂਧੀ ਨੇ ਇਤਿਹਾਸ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਰਾਹੁਲ ਗਾਂਧੀ ਨੇ ਆਰੋਪ ਲਗਾਇਆ ਸੀ ਕਿ ਸਾਡੀ ਗਲਤ ਵਿਦੇਸ਼ ਨੀਤੀਆਂ ਕਾਰਨ ਪਾਕਿਸਤਾਨ ਅਤੇ ਚੀਨ ਦਰਮਿਆਨ ਦੋਸਤੀ ਹੋਈ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਇਤਿਹਾਸ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਕਿਸਤਾਨ ਨੇ ਸ਼ਕਸਗਾਮ ਘਾਟੀ ਚੀਨ ਦੇ ਹਵਾਲੇ ਕੀਤੀ ਸੀ ਉਸ ਸਮੇਂ ਪੰਡਤ ਜਵਾਹਰ ਲਾਲ ਨਹਿਰੂ ਦੇਸ਼ ਦੇ ਪ੍ਰਧਾਨ ਮੰਤਰੀ ਸਨ। ਚੀਨ-ਪਾਕਿਸਤਾਨ ਦਰਮਿਆਨ ਜਦੋਂ 2013 ‘ਚ ਇਕਨੌਮਿਕ ਕੌਰੀਡੋਰ ਬਣਿਆ ਉਸ ਸਮੇਂ ਵੀ ਦੇਸ਼ ‘ਚ ਕਾਂਗਰਸ ਦੀ ਸਰਕਾਰ ਸੀ। ਰਾਜਨਾਥ ਸਿੰਘ ਨੇ ਅੱਜ ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਦਤਾਰਪੁਰ ‘ਚ ਇਕ ਚੋਣ ਜਲਸੇ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਐਮ ਐਸ ਪੀ ਲੈ ਕੇ ਕੇਂਦਰ ਸਰਕਾਰ ਖਿਲਾਫ਼ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਦਕਿ ਮੋਦੀ ਸਰਕਾਰ ਨੇ ਦੋ ਲੱਖ 37 ਹਜ਼ਾਰ ਕਰੋੜ ਰੁਪਏ ਝੋਨੇ ਅਤੇ ਕਣਕ ਦੀ ਐਮ ਐਸ ਪੀ ‘ਤੇ ਖਰੀਦ ਲਈ ਰੱਖੇ ਹਨ।

 

Check Also

ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ

ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …