8.7 C
Toronto
Friday, October 17, 2025
spot_img
Homeਪੰਜਾਬਭਾਜਪਾ ਗੱਠਜੋੜ ਨੇ ਜਾਰੀ ਕੀਤਾ ਆਪਣਾ ਸੰਕਲਪ ਪੱਤਰ

ਭਾਜਪਾ ਗੱਠਜੋੜ ਨੇ ਜਾਰੀ ਕੀਤਾ ਆਪਣਾ ਸੰਕਲਪ ਪੱਤਰ

ਸਿਹਤਮੰਦ ਪੰਜਾਬ ਦੇ ਨਾਲ-ਨਾਲ ਨਸ਼ਾ ਮੁਕਤ ਪੰਜਾਬ ਸਮੇਤ 11 ਨੁਕਾਤੀ ਵਿਜ਼ਨ ਕੀਤਾ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਖੇ ਭਾਜਪਾ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਗੱਠਜੋੜ ਵੱਲੋਂ ਅੱਜ ਆਪਣਾ ਸੰਕਲਪ ਪੱਤਰ ਪੇਸ਼ ਕੀਤਾ ਗਿਆ। ਇਸ ਸੰਕਲਪ ਪੱਤਰ ਵਿਚ ਸਿਹਤਮੰਦ ਪੰਜਾਬ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਸ਼ਾਂਤੀ ਅਤੇ ਭਾਈਚਾਰੇ ਦਾ ਮੁੱਦਾ ਚੁਕਦੇ ਹੋਏ ਕਿਹਾ ਕਿ ਅਸੀਂ ਬਾਰਡਰ ਸਟੇਟ ਦੇ ਵਾਸੀ ਹਾਂ, ਜਿਸ ਕਰਕੇ ਰਾਜ ‘ਚ ਸ਼ਾਂਤੀ ਬਹਾਲ ਰੱਖਣਾ ਸਾਡਾ ਪਹਿਲਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪੰਜਾਬ ਅੰਦਰ ਗੜਬੜ ਫੈਲਾਉਣਾ ਚਾਹੁੰਦਾ ਹੈ, ਜਿਸ ਨੂੂੰ ਲੈ ਕੇ ਸਾਨੂੰ ਚੌਕਸ ਰਹਿਣਾ ਚਾਹੀਦਾ ਹੈ।ਭਾਜਪਾ ਗੱਜੋੜ ਵੱਲੋਂ ਜਾਰੀ ਸੰਕਲਪ ਪੱਤਰ ‘ਚ ਸਭ ਦਾ ਸਾਥ ਅਤੇ ਸਭ ਦਾ ਵਿਕਾਸ ਦਾ ਜ਼ਿਕਰ ਵੀ ਕੀਤਾ ਗਿਆ ਹੈ। ਇਸ ਮੌਕੇ ਗੱਠਜੋੜ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਸਿਹਤ ਸਹੂਲਤਾਂ ‘ਤੇ ਵੱਧ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਅੰਦਰ ਕੈਂਸਰ ਮਰੀਜ਼ਾਂ ਦਾ ਬਿਲਕੁਲ ਮੁਫ਼ਤ ਇਲਾਜ ਕਰਵਾਇਆ ਜਾਵੇਗਾ ਅਤੇ ਪੰਜਾਬ ਦੇ ਹਰ ਪਿੰਡ ਵਿਚ ਮੈਡੀਕਲ ਕਲੀਨਿਕ ਖੋਲ੍ਹੇ ਜਾਣਗੇ।ਇਸ ਸੰਕਲਪ ਪੱਤਰ ਵਿਚ ਬੇਅਦਬੀ ਦੇ ਮੁੱਦੇ ‘ਤੇ ਭਾਜਪਾ ਗੱਠਜੋੜ ਵੱਲੋਂ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨ ਦਾ ਜਿਕਰ ਵੀ ਕੀਤਾ ਗਿਆ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ, ਕੇਂਦਰੀ ਮੰਤਰੀ ਹਰਦੀਪ ਪੁਰੀ ਸਮੇਤ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ।

RELATED ARTICLES
POPULAR POSTS