Breaking News
Home / ਪੰਜਾਬ / ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਮਜੀਠੀਆ

ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਮਜੀਠੀਆ

ਕਿਹਾ : ਹਨੀ ਅਤੇ ਮਨੀ ਫੜੇ ਗਏ ਹੁਣ ਚੰਨੀ ਦੀ ਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਨਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਈਡੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਪੂਰੀ ਕਾਂਗਰਸ ਪਾਰਟੀ ਮੁੱਖ ਮੰਤਰੀ ਚੰਨੀ ਦੇ ਨਾਲ ਡਟ ਕੇ ਖੜ੍ਹ ਗਈ ਹੈ ਅਤੇ ਕਾਂਗਰਸ ਵੱਲੋਂ ਇਸ ਨੂੰ ਸਿਆਸੀ ਬਦਲਾਖੋਰੀ ਦੱਸਿਆ ਜਾ ਰਿਹਾ ਹੈ। ਉਧਰ ਵਿਰੋਧੀਆਂ ਵੱਲੋਂ ਈਡੀ ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੱਡੇ ਸਿਆਸੀ ਹਮਲੇ ਕੀਤੇ ਜਾ ਰਹੇ ਹਨ।ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਮਾਮਲੇ ਵਿਚ ਹਨੀ ਅਤੇ ਮਨੀ ਦੋਵੇਂ ਈਡੀ ਦੀ ਪਕੜ ਵਿਚ ਆ ਗਏ ਹਨ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਾਰੀ ਹੈ। ਮਜੀਠੀਆ ਨੇ ਕਿਹਾ ਕਿ ਹਨੀ ਦੀ ਪਛਾਣ ਸਿਰਫ਼ ਇੰਨੀ ਹੈ ਕਿ ਉਹ ਮੁੱਖ ਮੰਤਰੀ ਦਾ ਰਿਸ਼ਤੇਦਾਰ ਹੈ। ਹਨੀ ਦੇ ਘਰੋਂ ਈਡੀ ਨੇ ਜੋ ਕਰੋੜਾਂ ਰੁਪਏ ਬਰਾਮਦ ਕੀਤੇ ਹਨ ਉਹ ਹਨੀ ਦੇ ਨਹੀਂ ਸਗੋਂ ਮੁੱਖ ਮੰਤਰੀ ਚੰਨੀ ਦੇ ਹਨ। ਉਧਰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਚੰਨੀ ਸਰਕਾਰ ਦੇ 111 ਦਿਨਾਂ ਦੀ ਕਾਰਗੁਜ਼ਾਰੀ ਦਾ ਕਮਾਲ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਅਜਿਹੇ ਘਪਲੇ ਕਰਨ ਲਈ 4-5 ਸਾਲ ਲੱਗੇ ਜਾਂਦੇ ਹਨ ਪ੍ਰੰਤੂ ਸੀਐਮ ਚੰਨੀ ਨੇ ਤਾਂ 111 ਦਿਨਾਂ ਵਿਚ ਹੀ ਕਮਾਲ ਦਿੱਤਾ। ਦੂਜੇ ਪਾਸੇ ਮੁੱਖ ਮੰਤਰੀ ਚੰਨੀ ਨੇ ਭਦੌੜ ‘ਚ ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਸਬੰਧੀ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਮੈਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …