-8.2 C
Toronto
Tuesday, February 10, 2026
spot_img
Homeਪੰਜਾਬਨਵਜੋਤ ਸਿੱਧੂ ਦਾ ਕਾਂਗਰਸ ਹਾਈ ਕਮਾਂਡ 'ਤੇ ਸਿਆਸੀ ਹਮਲਾ

ਨਵਜੋਤ ਸਿੱਧੂ ਦਾ ਕਾਂਗਰਸ ਹਾਈ ਕਮਾਂਡ ‘ਤੇ ਸਿਆਸੀ ਹਮਲਾ

ਕਿਹਾ : ਹਾਈ ਕਮਾਂਡ ਚਾਹੁੰਦੀ ਹੈ ਕਮਜ਼ੋਰ ਮੁੱਖ ਮੰਤਰੀ, ਜੋ ਉਨ੍ਹਾਂ ਦੀ ਤਾਲ ‘ਤੇ ਨੱਚ ਸਕੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਸਿੱਧੂ ਨੇ ਸਾਫ਼ ਸ਼ਬਦਾਂ ‘ਚ ਕਿਹਾ ਕਿ ਹਾਈ ਕਮਾਂਡ ਕਮਜ਼ੋਰ ਵਿਅਕਤੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦੀ ਹੈ ਤਾਂ ਜੋ ਉਹ ਉਨ੍ਹਾਂ ਦੀ ਤਾਲ ‘ਤੇ ਨੱਚ ਸਕੇ, ਭਾਵ ਉਨ੍ਹਾਂ ਦੇ ਕਹੇ ਅਨੁਸਾਰ ਕੰਮ ਕਰੇ ਅਤੇ ਕਹਿਣਗੇ ਕਿ ਨਾਚ ਮੇਰੀ ਬੁਲਬੁਲ, ਪੈਸਾ ਮਿਲੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਬਾਂਹ ਮਰੋੜੀ ਜਾਂਦੀ ਅਤੇ ਦਰਦ ਹੋਣ ‘ਤੇ ਛੱਡ ਦਿੱਤੀ ਜਾਂਦੀ ਹੈ।ਇਸ ਤੋਂ ਬਾਅਦ ਭੀੜ ਨਾਅਰੇ ਲਗਾਉਣ ਲਗਦੀ ਹੈ ਕਿ ਸਾਡਾ ਮੁੱਖ ਮੰਤਰੀ ਕੈਸਾ ਹੋ, ਨਵਜੋਤ ਸਿੰਘ ਸਿੱਧੂ ਜੈਸਾ ਹੋ।ਧਿਆਨ ਰਹੇ ਪੰਜਾਬ ਕਾਂਗਰਸ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਮੁੱਖ ਮੰਤਰੀ ਚਿਹਰੇ ਲਈ ਕਾਂਗਰਸੀ ਵਰਕਰਾਂ ਅਤੇ ਆਗੂ ਤੋਂ ਰਾਏ ਲਈ ਜਾ ਰਹੇ ਅਤੇ ਆਉਂਦੀ 6 ਫਰਵਰੀ ਨੂੰ ਰਾਹੁਲ ਗਾਂਧੀ ਵੱਲੋਂ ਲੁਧਿਆਣਾ ਰੈਲੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾ ਸਕਦਾ।

RELATED ARTICLES
POPULAR POSTS