Breaking News
Home / ਪੰਜਾਬ / ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ ਗ੍ਰਿਫ਼ਤਾਰ

ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ ਗ੍ਰਿਫ਼ਤਾਰ

ਕੋਰਟ ਨੇ 8 ਫਰਵਰੀ ਤੱਕ ਈਡੀ ਦੇ ਰਿਮਾਂਡ ‘ਤੇ ਭੇਜਿਆ
ਚੰਡੀਗੜ੍ਹ/ਬਿਊਰੋ ਨਿਊਜ਼ :
ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਨਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦਾ ਰਿਮਾਂਡ ਲੈਣ ਲਈ ਉਸ ਨੂੰ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਕੋਰਟ ‘ਚ ਹੋਈ ਬਹਿਸ ਮਗਰੋਂ ਹਨੀ ਨੂੰ 8 ਫਰਵਰੀ ਤੱਕ ਈਡੀ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਦੌਰਾਨ ਉਹ ਰੋਜਾਨਾ ਦੋ ਘੰਟੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਸਕੇਗਾ। ਧਿਆਨ ਰਹੇ ਕਿ ਈਡੀ ਨੇ ਹਨੀ ਨੂੰ ਲੰਘੇ ਕੱਲ੍ਹ ਪੁੱਛਗਿੱਛ ਲਈ ਜਲੰਧਰ ਦਫ਼ਤਰ ਵਿਖੇ ਬੁਲਾਇਆ ਸੀ, ਜਿੱਥੇ ਹਨੀ ਕੋਲੋਂ 7-8 ਘੰਟੇ ਪੁੱਛਗਿੱਛ ਕੀਤੀ ਗਈ। ਹਨੀ ਵੱਲੋਂ ਦਿੱਤੇ ਗਏ ਜਵਾਬਾਂ ਤੋਂ ਈਡੀ ਸੰਤੁਸ਼ਟ ਨਹੀਂ ਹੋਈ ਅਤੇ ਈਡੀ ਨੇ ਲੰਘੀ ਦੇਰ ਰਾਤ ਭੁਪਿੰਦਰ ਸਿੰਘ ਹਨੀ ਨੂੰ ਗਿਫ਼ਤਾਰ ਕਰ ਲਿਆ ਸੀ। ਉਸ ਨੂੰ ਦੇਰ ਰਾਤ ਜਲੰਧਰ ਦੇ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਉਸ ਦੀ ਮੈਡੀਕਲ ਜਾਂਚ ਕਰਵਾਈ ਗਈ। ਧਿਆਨ ਰਹੇ ਕਿ ਲੰਘੀ 18 ਜਨਵਰੀ ਨੂੰ ਭੁਪਿੰਦਰ ਹਨੀ ਅਤੇ ਉਸ ਦੇ ਸਾਥੀਆਂ ਦੇ ਠਿਕਾਣਿਆਂ ‘ਤੇ ਮੋਹਾਲੀ ਅਤੇ ਲੁਧਿਆਣਾ ‘ਚ ਈਡੀ ਵੱਲੋਂ ਰੇਡ ਕੀਤੀ ਗਈ ਸੀ। ਇਸ ਦੌਰਾਨ ਈਡੀ ਨੇ 10 ਕਰੋੜ ਰੁਪਏ ਕੈਸ਼, 12 ਲੱਖ ਰੁਪਏ ਦੀ ਘੜੀ ਅਤੇ 21 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ ਸੀ। ਈਡੀ ਨੇ 8 ਕਰੋੜ ਰੁਪਏ ਹਨੀ ਦੇ ਮੋਹਾਲੀ ਸਥਿਤ ਹੋਮਲੈਂਡ ਘਰ ਤੋਂ ਅਤੇ 2 ਕਰੋੜ ਰੁਪਏ ਉਸ ਦੇ ਪਾਟਨਰ ਸੰਦੀਪ ਦੀ ਲੁਧਿਆਣਾ ਸਥਿਤ ਰਿਹਾਇਸ਼ ਤੋਂ ਬਰਾਮਦ ਕੀਤੇ ਸਨ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …