Breaking News
Home / ਪੰਜਾਬ / ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਣੇਗੀ : ਚਰਨਜੀਤ ਸਿੰਘ ਚੰਨੀ

ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਣੇਗੀ : ਚਰਨਜੀਤ ਸਿੰਘ ਚੰਨੀ

ਸ੍ਰੀ ਅਨੰਦਪੁਰ ਸਾਹਿਬ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰ ਘ ਚੰਨੀ ਨੂੰ ਕਾਂਗਰਸ ਹਾਈਕਮਾਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨ ਕਰਨ ਤੋਂ ਬਾਅਦ ਚੰਨੀ ਸ਼ੁਕਰਾਨਾ ਕਰਨ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਦੂਜੀ ਵਾਰ ਸਰਕਾਰ ਬਣੇਗੀ। ਜਿਸ ਨੂੰ ਲੈ ਕੇ ਸੂਬੇ ਦੇ ਲੋਕ ਜਲਦੀ ਤੋਂ ਜਲਦੀ ਚੋਣਾਂ ਵਾਲੇ ਦਿਨ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਮੁਕਾਬਲਾ ਕਿਸੇ ਵੀ ਪਾਰਟੀ ਨਾਲ ਨਹੀਂ ਹੈ ਅਤੇ ਸਾਡੀ ਇਕਤਰਫਾ ਜਿੱਤ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਆਈਟੀ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਹਿਮਾਚਲ ਪ੍ਰਦੇਸ਼ ਵਿਖੇ ਸਥਿਤ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਵੀ ਮੱਥਾ ਟੇਕਿਆ ਗਿਆ ਸੀ। ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਰਾਣਾ ਕੇ.ਪੀ. ਸਿੰਘ ਸਣੇ ਵੱਡੀ ਗਿਣਤੀ ਵਿਚ ਕਾਂਗਰਸੀ ਵੀ ਹਾਜ਼ਰ ਰਹੇ।

 

Check Also

ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …