Breaking News
Home / ਪੰਜਾਬ / ਭਾਜਪਾ ਦਾ ਮਿਸ਼ਨ ਪੰਜਾਬ 8 ਫਰਵਰੀ ਤੋਂ

ਭਾਜਪਾ ਦਾ ਮਿਸ਼ਨ ਪੰਜਾਬ 8 ਫਰਵਰੀ ਤੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਾਸੀਆਂ ਨਾਲ ਕਰਨਗੇ ਵਰਚੂਅਲ ਰੈਲੀਆਂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਭਾਰਤੀ ਜਨਤਾ ਪਾਰਟੀ ਦਾ ਮਿਸ਼ਨ ਪੰਜਾਬ ਭਲਕੇ 8 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਇਸਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਪ੍ਰਧਾਨ ਮੰਤਰੀ ਭਲਕੇ 8 ਫਰਵਰੀ ਅਤੇ 9 ਫਰਵਰੀ ਨੂੰ ਵਰਚੂਅਲ ਰੈਲੀਆਂ ਕਰਨਗੇ ਅਤੇ 11 ਫਰਵਰੀ ਤੋਂ ਬਾਅਦ ਪੰਜਾਬ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੌਰਾ ਹੋਵੇਗਾ। ਇਸ ਤੋਂ ਇਲਾਵਾ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਤੋਂ ਪਹਿਲਾਂ ਕੇਂਦਰੀ ਮੰਤਰੀਆਂ ਦੀ ਫੌਜ ਪੰਜਾਬ ਦੇ ਦੌਰੇ ’ਤੇ ਰਹੇਗੀ। ਇਨ੍ਹਾਂ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ, ਸਮਿਰਤੀ ਇਰਾਨੀ, ਪਿੳੂਸ਼ ਗੋਇਲ ਦੇ ਨਾਮ ਪ੍ਰਮੁੱਖ ਹਨ। ਇਸ ਤੋਂ ਇਲਾਵਾ ਭਾਜਪਾ ਪ੍ਰਧਾਨ ਜੇਪੀ ਨੱਡਾ, ਜਨਰਲ ਵੀ.ਕੇ. ਸਿੰਘ, ਹੇਮਾ ਮਾਲਿਨੀ, ਮਨੋਹਰ ਲਾਲ ਖੱਟਰ ਅਤੇ ਜੈਰਾਮ ਠਾਕੁਰ ਵੀ ਪੰਜਾਬ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਵਰਚੂਅਲ ਰੈਲੀ ਦੌਰਾਨ ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਦੇ ਸੰਸਦੀ ਖੇਤਰ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਨੂੰ ਸੰਬੋਧਿਤ ਹੋਣਗੇ। ਇਸ ਲਈ ਹਰ ਵਿਧਾਨ ਸਭਾ ਹਲਕੇ ਵਿਚ ਪੰਜ-ਪੰਜ ਸਕਰੀਨਾਂ ਲਗਾਈਆਂ ਜਾਣਗੀਆਂ। ਧਿਆਨ ਰਹੇ ਕਿ 9 ਫਰਵਰੀ ਨੂੰ ਜਲੰਧਰ, ਕਪੂਰਥਲਾ ਅਤੇ ਬਠਿੰਡਾ ਦੇ ਸੰਸਦੀ ਖੇਤਰ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕੀਤਾ ਜਾਵੇਗਾ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …